ਗੁਰੂ ਗ੍ਰੰਥ ਸਾਹਿਬ 252 · Raag Gauree
1ਪਉੜੀ ॥
2ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥
3ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥
4ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥
5ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥
6ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥
7ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥
8ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥
9ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥੯॥
10ਸਲੋਕੁ ॥
11ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥
12ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥
13ਪਉੜੀ ॥
14ਰਾਰਾ ਰੰਗਹੁ ਇਆ ਮਨੁ ਅਪਨਾ ॥
15ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥
16ਰੇ ਰੇ ਦਰਗਹ ਕਹੈ ਨ ਕੋਊ ॥
17ਆਉ ਬੈਠੁ ਆਦਰੁ ਸੁਭ ਦੇਊ ॥
18ਉਆ ਮਹਲੀ ਪਾਵਹਿ ਤੂ ਬਾਸਾ ॥
19ਜਨਮ ਮਰਨ ਨਹ ਹੋਇ ਬਿਨਾਸਾ ॥
20ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥
21ਹਰਿ ਸੰਪੈ ਨਾਨਕ ਘਰਿ ਤਾ ਕੈ ॥੧੦॥
22ਸਲੋਕੁ ॥
23ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥
24ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥੧॥
25ਪਉੜੀ ॥
26ਲਲਾ ਲਪਟਿ ਬਿਖੈ ਰਸ ਰਾਤੇ ॥
27ਅਹੰਬੁਧਿ ਮਾਇਆ ਮਦ ਮਾਤੇ ॥
28ਇਆ ਮਾਇਆ ਮਹਿ ਜਨਮਹਿ ਮਰਨਾ ॥
29ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥
30ਕੋਊ ਊਨ ਨ ਕੋਊ ਪੂਰਾ ॥
31ਕੋਊ ਸੁਘਰੁ ਨ ਕੋਊ ਮੂਰਾ ॥
32ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥
33ਨਾਨਕ ਠਾਕੁਰ ਸਦਾ ਅਲਿਪਨਾ ॥੧੧॥
34ਸਲੋਕੁ ॥
35ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥
36ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ॥੧॥
37ਪਉੜੀ ॥
38ਲਲਾ ਤਾ ਕੈ ਲਵੈ ਨ ਕੋਊ ॥
39ਏਕਹਿ ਆਪਿ ਅਵਰ ਨਹ ਹੋਊ ॥
40ਹੋਵਨਹਾਰੁ ਹੋਤ ਸਦ ਆਇਆ ॥
41ਉਆ ਕਾ ਅੰਤੁ ਨ ਕਾਹੂ ਪਾਇਆ ॥
42ਕੀਟ ਹਸਤਿ ਮਹਿ ਪੂਰ ਸਮਾਨੇ ॥
43ਪ੍ਰਗਟ ਪੁਰਖ ਸਭ ਠਾਊ ਜਾਨੇ ॥
44ਜਾ ਕਉ ਦੀਨੋ ਹਰਿ ਰਸੁ ਅਪਨਾ ॥
45ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥
46ਸਲੋਕੁ ॥
47ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥
48ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥
49ਪਉੜੀ ॥
50ਆਇਆ ਸਫਲ ਤਾਹੂ ਕੋ ਗਨੀਐ ॥
51ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥
52ਆਇ ਬਸਹਿ ਸਾਧੂ ਕੈ ਸੰਗੇ ॥
53ਅਨਦਿਨੁ ਨਾਮੁ ਧਿਆਵਹਿ ਰੰਗੇ ॥
54ਆਵਤ ਸੋ ਜਨੁ ਨਾਮਹਿ ਰਾਤਾ ॥
55ਜਾ ਕਉ ਦਇਆ ਮਇਆ ਬਿਧਾਤਾ ॥
56ਏਕਹਿ ਆਵਨ ਫਿਰਿ ਜੋਨਿ ਨ ਆਇਆ ॥
57ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥
58ਸਲੋਕੁ ॥
59ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath