ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 253 · Raag Gauree

1ਪਉੜੀ ॥

2ਯਯਾ ਜਾਰਉ ਦੁਰਮਤਿ ਦੋਊ ॥

3ਤਿਸਹਿ ਤਿਆਗਿ ਸੁਖ ਸਹਜੇ ਸੋਊ ॥

4ਯਯਾ ਜਾਇ ਪਰਹੁ ਸੰਤ ਸਰਨਾ ॥

5ਜਿਹ ਆਸਰ ਇਆ ਭਵਜਲੁ ਤਰਨਾ ॥

6ਯਯਾ ਜਨਮਿ ਨ ਆਵੈ ਸੋਊ ॥ ਏਕ ਨਾਮ ਲੇ ਮਨਹਿ ਪਰੋਊ ॥

7ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥

8ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥੧੪॥

9ਸਲੋਕੁ ॥

10ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥

11ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥

12ਪਉੜੀ ॥

13ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥

14ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥

15ਕਾ ਕੋ ਮਾਤ ਪਿਤਾ ਸੁਤ ਧੀਆ ॥

16ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥

17ਐਸੀ ਸੰਚਿ ਜੁ ਬਿਨਸਤ ਨਾਹੀ ॥

18ਪਤਿ ਸੇਤੀ ਅਪੁਨੈ ਘਰਿ ਜਾਹੀ ॥

19ਸਾਧਸੰਗਿ ਕਲਿ ਕੀਰਤਨੁ ਗਾਇਆ ॥

20ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥

21ਸਲੋਕੁ ॥

22ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥

23ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥

24ਪਉੜੀ ॥

25ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥

26ਪੂਰਕੁ ਕੁੰਭਕ ਰੇਚਕ ਕਰਮਾਤਾ ॥

27ਙਿਆਨ ਧਿਆਨ ਤੀਰਥ ਇਸਨਾਨੀ ॥

28ਸੋਮਪਾਕ ਅਪਰਸ ਉਦਿਆਨੀ ॥

29ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥

30ਜੋ ਕਛੁ ਕੀਨੋ ਸੋਊ ਅਨੇਤਾ ॥

31ਉਆ ਤੇ ਊਤਮੁ ਗਨਉ ਚੰਡਾਲਾ ॥

32ਨਾਨਕ ਜਿਹ ਮਨਿ ਬਸਹਿ ਗੁਪਾਲਾ ॥੧੬॥

33ਸਲੋਕੁ ॥

34ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥

35ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥੧॥

36ਪਵੜੀ ॥

37ਕਕਾ ਕਾਰਨ ਕਰਤਾ ਸੋਊ ॥

38ਲਿਖਿਓ ਲੇਖੁ ਨ ਮੇਟਤ ਕੋਊ ॥

39ਨਹੀ ਹੋਤ ਕਛੁ ਦੋਊ ਬਾਰਾ ॥

40ਕਰਨੈਹਾਰੁ ਨ ਭੂਲਨਹਾਰਾ ॥

41ਕਾਹੂ ਪੰਥੁ ਦਿਖਾਰੈ ਆਪੈ ॥

42ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥

43ਆਪਨ ਖੇਲੁ ਆਪ ਹੀ ਕੀਨੋ ॥

44ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥

45ਸਲੋਕੁ ॥

46ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥

47ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥

48ਪਉੜੀ ॥

49ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥

50ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥

51ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥

52ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥

53ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥

54ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥

55ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥

56ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath