ਗੁਰੂ ਗ੍ਰੰਥ ਸਾਹਿਬ 254 · Raag Gauree
1ਸਲੋਕੁ ॥
2ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥
3ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥
4ਪਉੜੀ ॥
5ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥
6ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥
7ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥
8ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥
9ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥
10ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥
11ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥
12ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥
13ਸਲੋਕੁ ॥
14ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥
15ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥
16ਪਉੜੀ ॥
17ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥
18ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥
19ਘੂਲਹਿ ਤਉ ਮਨ ਜਉ ਆਵਹਿ ਸਰਨਾ ॥
20ਨਾਮ ਤਤੁ ਕਲਿ ਮਹਿ ਪੁਨਹਚਰਨਾ ॥
21ਘਾਲਿ ਘਾਲਿ ਅਨਿਕ ਪਛੁਤਾਵਹਿ ॥
22ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥
23ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥
24ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥
25ਸਲੋਕੁ ॥
26ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥
27ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥
28ਪਉੜੀ ॥
29ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥
30ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥
31ਙਿਆਨ ਧਿਆਨ ਤਾਹੂ ਕਉ ਆਏ ॥
32ਕਰਿ ਕਿਰਪਾ ਜਿਹ ਆਪਿ ਦਿਵਾਏ ॥
33ਙਣਤੀ ਙਣੀ ਨਹੀ ਕੋਊ ਛੂਟੈ ॥
34ਕਾਚੀ ਗਾਗਰਿ ਸਰਪਰ ਫੂਟੈ ॥
35ਸੋ ਜੀਵਤ ਜਿਹ ਜੀਵਤ ਜਪਿਆ ॥
36ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥
37ਸਲੋਕੁ ॥
38ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥
39ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥੧॥
40ਪਉੜੀ ॥
41ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥
42ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥
43ਭਈ ਕ੍ਰਿਪਾ ਤਬ ਦਰਸਨੁ ਪਾਇਓ ॥
44ਚਾਰ ਬਿਚਾਰ ਬਿਨਸਿਓ ਸਭ ਦੂਆ ॥
45ਸਾਧਸੰਗਿ ਮਨੁ ਨਿਰਮਲ ਹੂਆ ॥
46ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥
47ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥
48ਸਲੋਕੁ ॥
49ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥
50ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥
51ਪਉੜੀ ॥
52ਛਛਾ ਛੋਹਰੇ ਦਾਸ ਤੁਮਾਰੇ ॥
53ਦਾਸ ਦਾਸਨ ਕੇ ਪਾਨੀਹਾਰੇ ॥
54ਛਛਾ ਛਾਰੁ ਹੋਤ ਤੇਰੇ ਸੰਤਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath