ਗੁਰੂ ਗ੍ਰੰਥ ਸਾਹਿਬ 255 · Raag Gauree · Guru Arjan Dev Ji
1ਅਪਨੀ ਕ੍ਰਿਪਾ ਕਰਹੁ ਭਗਵੰਤਾ ॥
2ਛਾਡਿ ਸਿਆਨਪ ਬਹੁ ਚਤੁਰਾਈ ॥
3ਸੰਤਨ ਕੀ ਮਨ ਟੇਕ ਟਿਕਾਈ ॥
4ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥
5ਨਾਨਕ ਜਾ ਕਉ ਸੰਤ ਸਹਾਈ ॥੨੩॥
6ਸਲੋਕੁ ॥
7ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥
8ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥
9ਪਉੜੀ ॥
10ਜਜਾ ਜਾਨੈ ਹਉ ਕਛੁ ਹੂਆ ॥
11ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥
12ਜਉ ਜਾਨੈ ਹਉ ਭਗਤੁ ਗਿਆਨੀ ॥
13ਆਗੈ ਠਾਕੁਰਿ ਤਿਲੁ ਨਹੀ ਮਾਨੀ ॥
14ਜਉ ਜਾਨੈ ਮੈ ਕਥਨੀ ਕਰਤਾ ॥
15ਬਿਆਪਾਰੀ ਬਸੁਧਾ ਜਿਉ ਫਿਰਤਾ ॥
16ਸਾਧਸੰਗਿ ਜਿਹ ਹਉਮੈ ਮਾਰੀ ॥
17ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥
18ਸਲੋਕੁ ॥
19ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥
20ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥
21ਪਉੜੀ ॥
22ਝਝਾ ਝੂਰਨੁ ਮਿਟੈ ਤੁਮਾਰੋ ॥
23ਰਾਮ ਨਾਮ ਸਿਉ ਕਰਿ ਬਿਉਹਾਰੋ ॥
24ਝੂਰਤ ਝੂਰਤ ਸਾਕਤ ਮੂਆ ॥
25ਜਾ ਕੈ ਰਿਦੈ ਹੋਤ ਭਾਉ ਬੀਆ ॥
26ਝਰਹਿ ਕਸੰਮਲ ਪਾਪ ਤੇਰੇ ਮਨੂਆ ॥
27ਅੰਮ੍ਰਿਤ ਕਥਾ ਸੰਤਸੰਗਿ ਸੁਨੂਆ ॥
28ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥
29ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥
30ਸਲੋਕੁ ॥
31ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥
32ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥
33ਪਵੜੀ ॥
34ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥
35ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥
36ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥
37ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥
38ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥
39ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥
40ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥
41ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥
42ਸਲੋਕੁ ॥
43ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥
44ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥
45ਪਉੜੀ ॥
46ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥
47ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥
48ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥
49ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥
50ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥
51ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥
52ਬਾਰਿ ਬਾਰਿ ਜਾਉ ਸੰਤ ਸਦਕੇ ॥
53ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥
54ਸਲੋਕੁ ॥
55ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥
56ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath