ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 256 · Raag Gauree

1ਪਉੜੀ ॥

2ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥

3ਠਹਕਿ ਠਹਕਿ ਮਾਇਆ ਸੰਗਿ ਮੂਏ ॥

4ਉਆ ਕੈ ਕੁਸਲ ਨ ਕਤਹੂ ਹੂਏ ॥

5ਠਾਂਢਿ ਪਰੀ ਸੰਤਹ ਸੰਗਿ ਬਸਿਆ ॥

6ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥

7ਠਾਕੁਰ ਅਪੁਨੇ ਜੋ ਜਨੁ ਭਾਇਆ ॥

8ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥

9ਸਲੋਕੁ ॥

10ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥

11ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥

12ਪਉੜੀ ॥

13ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥

14ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥

15ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥

16ਜਾ ਕਾ ਤਸੂ ਨਹੀ ਸੰਗਿ ਚਾਲੈ ॥

17ਉਆ ਡੇਰਾ ਕੀ ਸੋ ਮਿਤਿ ਜਾਨੈ ॥

18ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥

19ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥

20ਨਾਨਕ ਤੇ ਜਨ ਨਹ ਡੋਲਾਇਆ ॥੨੯॥

21ਸਲੋਕੁ ॥

22ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥

23ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥

24ਪਉੜੀ ॥

25ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥

26ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥

27ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥

28ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥

29ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥

30ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥

31ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥

32ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥

33ਸਲੋਕੁ ॥

34ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥

35ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥

36ਪਉੜੀ ॥

37ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥

38ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥

39ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥

40ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥

41ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥

42ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥

43ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥

44ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥

45ਸਲੋਕੁ ॥

46ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥

47ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥੧॥

48ਪਉੜੀ ॥

49ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥

50ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath