ਗੁਰੂ ਗ੍ਰੰਥ ਸਾਹਿਬ 257 · Raag Gauree · Guru Arjan Dev Ji
1ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥
2ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥
3ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥
4ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥
5ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥
6ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥
7ਸਲੋਕੁ ॥
8ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥
9ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥
10ਪਉੜੀ ॥
11ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥
12ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥
13ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥
14ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥
15ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥
16ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥
17ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥
18ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥
19ਸਲੋਕੁ ॥
20ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥
21ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥
22ਪਉੜੀ ॥
23ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥
24ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥
25ਦੈਨਹਾਰੁ ਸਦ ਜੀਵਨਹਾਰਾ ॥
26ਮਨ ਮੂਰਖ ਕਿਉ ਤਾਹਿ ਬਿਸਾਰਾ ॥
27ਦੋਸੁ ਨਹੀ ਕਾਹੂ ਕਉ ਮੀਤਾ ॥
28ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥
29ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥
30ਸਲੋਕੁ ॥
31ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥
32ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥
33ਪਉੜੀ ॥
34ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥
35ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥
36ਧਨੁ ਸਾਚਾ ਤੇਊ ਸਚ ਸਾਹਾ ॥
37ਹਰਿ ਹਰਿ ਪੂੰਜੀ ਨਾਮ ਬਿਸਾਹਾ ॥
38ਧੀਰਜੁ ਜਸੁ ਸੋਭਾ ਤਿਹ ਬਨਿਆ ॥
39ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥
40ਗੁਰਮੁਖਿ ਜਿਹ ਘਟਿ ਰਹੇ ਸਮਾਈ ॥
41ਨਾਨਕ ਤਿਹ ਜਨ ਮਿਲੀ ਵਡਾਈ ॥੩੫॥
42ਸਲੋਕੁ ॥
43ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥
44ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥
45ਪਉੜੀ ॥
46ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥
47ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥
48ਬਿਖੁ ਮਾਇਆ ਮਹਿ ਨਾ ਓਇ ਖਪਤੇ ॥
49ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath