ਗੁਰੂ ਗ੍ਰੰਥ ਸਾਹਿਬ 258 · Raag Gauree · Guru Arjan Dev Ji
1ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥
2ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥
3ਸਲੋਕੁ ॥
4ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥
5ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥
6ਪਉੜੀ ॥
7ਪਪਾ ਪਰਮਿਤਿ ਪਾਰੁ ਨ ਪਾਇਆ ॥
8ਪਤਿਤ ਪਾਵਨ ਅਗਮ ਹਰਿ ਰਾਇਆ ॥
9ਹੋਤ ਪੁਨੀਤ ਕੋਟ ਅਪਰਾਧੂ ॥
10ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥
11ਪਰਪਚ ਧ੍ਰੋਹ ਮੋਹ ਮਿਟਨਾਈ ॥
12ਜਾ ਕਉ ਰਾਖਹੁ ਆਪਿ ਗੁਸਾਈ ॥
13ਪਾਤਿਸਾਹੁ ਛਤ੍ਰ ਸਿਰ ਸੋਊ ॥
14ਨਾਨਕ ਦੂਸਰ ਅਵਰੁ ਨ ਕੋਊ ॥੩੭॥
15ਸਲੋਕੁ ॥
16ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥
17ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥
18ਪਉੜੀ ॥
19ਫਫਾ ਫਿਰਤ ਫਿਰਤ ਤੂ ਆਇਆ ॥
20ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥
21ਫਿਰਿ ਇਆ ਅਉਸਰੁ ਚਰੈ ਨ ਹਾਥਾ ॥
22ਨਾਮੁ ਜਪਹੁ ਤਉ ਕਟੀਅਹਿ ਫਾਸਾ ॥
23ਫਿਰਿ ਫਿਰਿ ਆਵਨ ਜਾਨੁ ਨ ਹੋਈ ॥
24ਏਕਹਿ ਏਕ ਜਪਹੁ ਜਪੁ ਸੋਈ ॥
25ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥
26ਮੇਲਿ ਲੇਹੁ ਨਾਨਕ ਬੇਚਾਰੇ ॥੩੮॥
27ਸਲੋਕੁ ॥
28ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥
29ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥
30ਪਉੜੀ ॥
31ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥
32ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥
33ਬੀਰਾ ਆਪਨ ਬੁਰਾ ਮਿਟਾਵੈ ॥
34ਤਾਹੂ ਬੁਰਾ ਨਿਕਟਿ ਨਹੀ ਆਵੈ ॥
35ਬਾਧਿਓ ਆਪਨ ਹਉ ਹਉ ਬੰਧਾ ॥
36ਦੋਸੁ ਦੇਤ ਆਗਹ ਕਉ ਅੰਧਾ ॥
37ਬਾਤ ਚੀਤ ਸਭ ਰਹੀ ਸਿਆਨਪ ॥
38ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥
39ਸਲੋਕੁ ॥
40ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥
41ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥
42ਪਉੜੀ ॥
43ਭਭਾ ਭਰਮੁ ਮਿਟਾਵਹੁ ਅਪਨਾ ॥
44ਇਆ ਸੰਸਾਰੁ ਸਗਲ ਹੈ ਸੁਪਨਾ ॥
45ਭਰਮੇ ਸੁਰਿ ਨਰ ਦੇਵੀ ਦੇਵਾ ॥
46ਭਰਮੇ ਸਿਧ ਸਾਧਿਕ ਬ੍ਰਹਮੇਵਾ ॥
47ਭਰਮਿ ਭਰਮਿ ਮਾਨੁਖ ਡਹਕਾਏ ॥
48ਦੁਤਰ ਮਹਾ ਬਿਖਮ ਇਹ ਮਾਏ ॥
49ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥
50ਨਾਨਕ ਤੇਹ ਪਰਮ ਸੁਖ ਪਾਇਆ ॥੪੦॥
51ਸਲੋਕੁ ॥
52ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥
53ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥
54ਪਉੜੀ ॥
55ਮਮਾ ਮਾਗਨਹਾਰ ਇਆਨਾ ॥
56ਦੇਨਹਾਰ ਦੇ ਰਹਿਓ ਸੁਜਾਨਾ ॥
57ਜੋ ਦੀਨੋ ਸੋ ਏਕਹਿ ਬਾਰ ॥
58ਮਨ ਮੂਰਖ ਕਹ ਕਰਹਿ ਪੁਕਾਰ ॥
59ਜਉ ਮਾਗਹਿ ਤਉ ਮਾਗਹਿ ਬੀਆ ॥
60ਜਾ ਤੇ ਕੁਸਲ ਨ ਕਾਹੂ ਥੀਆ ॥
61ਮਾਗਨਿ ਮਾਗ ਤ ਏਕਹਿ ਮਾਗ ॥
62ਨਾਨਕ ਜਾ ਤੇ ਪਰਹਿ ਪਰਾਗ ॥੪੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath