ਗੁਰੂ ਗ੍ਰੰਥ ਸਾਹਿਬ 259 · Raag Gauree
1ਸਲੋਕ ॥
2ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥
3ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥
4ਪਉੜੀ ॥
5ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧਸੰਗ ਪਤੀਆਨਾ ॥
6ਦੁਖ ਸੁਖ ਉਆ ਕੈ ਸਮਤ ਬੀਚਾਰਾ ॥
7ਨਰਕ ਸੁਰਗ ਰਹਤ ਅਉਤਾਰਾ ॥
8ਤਾਹੂ ਸੰਗ ਤਾਹੂ ਨਿਰਲੇਪਾ ॥
9ਪੂਰਨ ਘਟ ਘਟ ਪੁਰਖ ਬਿਸੇਖਾ ॥
10ਉਆ ਰਸ ਮਹਿ ਉਆਹੂ ਸੁਖੁ ਪਾਇਆ ॥
11ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥
12ਸਲੋਕੁ ॥
13ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥
14ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥
15ਪਵੜੀ ॥
16ਯਯਾ ਜਤਨ ਕਰਤ ਬਹੁ ਬਿਧੀਆ ॥
17ਏਕ ਨਾਮ ਬਿਨੁ ਕਹ ਲਉ ਸਿਧੀਆ ॥
18ਯਾਹੂ ਜਤਨ ਕਰਿ ਹੋਤ ਛੁਟਾਰਾ ॥
19ਉਆਹੂ ਜਤਨ ਸਾਧ ਸੰਗਾਰਾ ॥
20ਯਾ ਉਬਰਨ ਧਾਰੈ ਸਭੁ ਕੋਊ ॥
21ਉਆਹਿ ਜਪੇ ਬਿਨੁ ਉਬਰ ਨ ਹੋਊ ॥
22ਯਾਹੂ ਤਰਨ ਤਾਰਨ ਸਮਰਾਥਾ ॥
23ਰਾਖਿ ਲੇਹੁ ਨਿਰਗੁਨ ਨਰਨਾਥਾ ॥
24ਮਨ ਬਚ ਕ੍ਰਮ ਜਿਹ ਆਪਿ ਜਨਾਈ ॥
25ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥
26ਸਲੋਕੁ ॥
27ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥
28ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥
29ਪਉੜੀ ॥
30ਰਾਰਾ ਰੇਨ ਹੋਤ ਸਭ ਜਾ ਕੀ ॥
31ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥
32ਰਣਿ ਦਰਗਹਿ ਤਉ ਸੀਝਹਿ ਭਾਈ ॥
33ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥
34ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥
35ਰਾਤੇ ਰੰਗ ਨਾਮ ਰਸ ਮਾਤੇ ॥
36ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥
37ਸਲੋਕੁ ॥
38ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥
39ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥
40ਪਉੜੀ ॥
41ਲਲਾ ਲਾਵਉ ਅਉਖਧ ਜਾਹੂ ॥
42ਦੂਖ ਦਰਦ ਤਿਹ ਮਿਟਹਿ ਖਿਨਾਹੂ ॥
43ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥
44ਤਾਹਿ ਰੋਗੁ ਸੁਪਨੈ ਨਹੀ ਆਵੈ ॥
45ਹਰਿ ਅਉਖਧੁ ਸਭ ਘਟ ਹੈ ਭਾਈ ॥
46ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥
47ਗੁਰਿ ਪੂਰੈ ਸੰਜਮੁ ਕਰਿ ਦੀਆ ॥
48ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥
49ਸਲੋਕੁ ॥
50ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥
51ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥
52ਪਉੜੀ ॥
53ਵਵਾ ਵੈਰੁ ਨ ਕਰੀਐ ਕਾਹੂ ॥
54ਘਟ ਘਟ ਅੰਤਰਿ ਬ੍ਰਹਮ ਸਮਾਹੂ ॥
55ਵਾਸੁਦੇਵ ਜਲ ਥਲ ਮਹਿ ਰਵਿਆ ॥
56ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥
57ਵੈਰ ਵਿਰੋਧ ਮਿਟੇ ਤਿਹ ਮਨ ਤੇ ॥
58ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥
59ਵਰਨ ਚਿਹਨ ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath