ਗੁਰੂ ਗ੍ਰੰਥ ਸਾਹਿਬ 25 · Siree Raag · Guru Nanak Dev Ji
1ਜੇਹੀ ਸੁਰਤਿ ਤੇਹਾ ਤਿਨ ਰਾਹੁ ॥
2ਲੇਖਾ ਇਕੋ ਆਵਹੁ ਜਾਹੁ ॥੧॥
3ਕਾਹੇ ਜੀਅ ਕਰਹਿ ਚਤੁਰਾਈ ॥
4ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥
5ਤੇਰੇ ਜੀਅ ਜੀਆ ਕਾ ਤੋਹਿ ॥
6ਕਿਤ ਕਉ ਸਾਹਿਬ ਆਵਹਿ ਰੋਹਿ ॥
7ਜੇ ਤੂ ਸਾਹਿਬ ਆਵਹਿ ਰੋਹਿ ॥
8ਤੂ ਓਨਾ ਕਾ ਤੇਰੇ ਓਹਿ ॥੨॥
9ਅਸੀ ਬੋਲਵਿਗਾੜ ਵਿਗਾੜਹ ਬੋਲ ॥
10ਤੂ ਨਦਰੀ ਅੰਦਰਿ ਤੋਲਹਿ ਤੋਲ ॥
11ਜਹ ਕਰਣੀ ਤਹ ਪੂਰੀ ਮਤਿ ॥
12ਕਰਣੀ ਬਾਝਹੁ ਘਟੇ ਘਟਿ ॥੩॥
13ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥
14ਆਪੁ ਪਛਾਣੈ ਬੂਝੈ ਸੋਇ ॥
15ਗੁਰ ਪਰਸਾਦਿ ਕਰੇ ਬੀਚਾਰੁ ॥
16ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥
17ਸਿਰੀਰਾਗੁ ਮਹਲਾ ੧ ਘਰੁ ੪ ॥
18ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥
19ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
20ਨ ਜਾਣਾ ਮੇਉ ਨ ਜਾਣਾ ਜਾਲੀ ॥
21ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ ॥
22ਤੂ ਭਰਪੂਰਿ ਜਾਨਿਆ ਮੈ ਦੂਰਿ ॥
23ਜੋ ਕਛੁ ਕਰੀ ਸੁ ਤੇਰੈ ਹਦੂਰਿ ॥
24ਤੂ ਦੇਖਹਿ ਹਉ ਮੁਕਰਿ ਪਾਉ ॥
25ਤੇਰੈ ਕੰਮਿ ਨ ਤੇਰੈ ਨਾਇ ॥੨॥
26ਜੇਤਾ ਦੇਹਿ ਤੇਤਾ ਹਉ ਖਾਉ ॥
27ਬਿਆ ਦਰੁ ਨਾਹੀ ਕੈ ਦਰਿ ਜਾਉ ॥
28ਨਾਨਕੁ ਏਕ ਕਹੈ ਅਰਦਾਸਿ ॥
29ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
30ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥
31ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥
32ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥
33ਸਿਰੀਰਾਗੁ ਮਹਲਾ ੧ ਘਰੁ ੪ ॥
34ਕੀਤਾ ਕਹਾ ਕਰੇ ਮਨਿ ਮਾਨੁ ॥
35ਦੇਵਣਹਾਰੇ ਕੈ ਹਥਿ ਦਾਨੁ ॥
36ਭਾਵੈ ਦੇਇ ਨ ਦੇਈ ਸੋਇ ॥
37ਕੀਤੇ ਕੈ ਕਹਿਐ ਕਿਆ ਹੋਇ ॥੧॥
38ਆਪੇ ਸਚੁ ਭਾਵੈ ਤਿਸੁ ਸਚੁ ॥
39ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥
40ਜਾ ਕੇ ਰੁਖ ਬਿਰਖ ਆਰਾਉ ॥
41ਜੇਹੀ ਧਾਤੁ ਤੇਹਾ ਤਿਨ ਨਾਉ ॥
42ਫੁਲੁ ਭਾਉ ਫਲੁ ਲਿਖਿਆ ਪਾਇ ॥
43ਆਪਿ ਬੀਜਿ ਆਪੇ ਹੀ ਖਾਇ ॥੨॥
44ਕਚੀ ਕੰਧ ਕਚਾ ਵਿਚਿ ਰਾਜੁ ॥
45ਮਤਿ ਅਲੂਣੀ ਫਿਕਾ ਸਾਦੁ ॥
46ਨਾਨਕ ਆਣੇ ਆਵੈ ਰਾਸਿ ॥
47ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥
48ਸਿਰੀਰਾਗੁ ਮਹਲਾ ੧ ਘਰੁ ੫ ॥
49ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥
50ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥
51ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥
52ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥
53ਸਚੁ ਬੂਝਣੁ ਆਣਿ ਜਲਾਈਐ ॥੨॥
54ਇਹੁ ਤੇਲੁ ਦੀਵਾ ਇਉ ਜਲੈ ॥
55ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥
56ਇਤੁ ਤਨਿ ਲਾਗੈ ਬਾਣੀਆ ॥
57ਸੁਖੁ ਹੋਵੈ ਸੇਵ ਕਮਾਣੀਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath