ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 260 · Raag Gauree

1ਸਲੋਕੁ ॥

2ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥

3ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥

4ਪਉੜੀ ॥

5ੜਾੜਾ ੜਾੜਿ ਮਿਟੈ ਸੰਗਿ ਸਾਧੂ ॥

6ਕਰਮ ਧਰਮ ਤਤੁ ਨਾਮ ਅਰਾਧੂ ॥

7ਰੂੜੋ ਜਿਹ ਬਸਿਓ ਰਿਦ ਮਾਹੀ ॥

8ਉਆ ਕੀ ੜਾੜਿ ਮਿਟਤ ਬਿਨਸਾਹੀ ॥

9ੜਾੜਿ ਕਰਤ ਸਾਕਤ ਗਾਵਾਰਾ ॥

10ਜੇਹ ਹੀਐ ਅਹੰਬੁਧਿ ਬਿਕਾਰਾ ॥

11ੜਾੜਾ ਗੁਰਮੁਖਿ ੜਾੜਿ ਮਿਟਾਈ ॥ ਨਿਮਖ ਮਾਹਿ ਨਾਨਕ ਸਮਝਾਈ ॥੪੭॥

12ਸਲੋਕੁ ॥

13ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥

14ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥

15ਪਉੜੀ ॥

16ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥

17ਸੋਧਤ ਸੋਧਤ ਸੋਧਿ ਬੀਚਾਰਾ ॥

18ਬਿਨੁ ਹਰਿ ਭਜਨ ਨਹੀ ਛੁਟਕਾਰਾ ॥

19ਸਾਸਿ ਸਾਸਿ ਹਮ ਭੂਲਨਹਾਰੇ ॥

20ਤੁਮ ਸਮਰਥ ਅਗਨਤ ਅਪਾਰੇ ॥

21ਸਰਨਿ ਪਰੇ ਕੀ ਰਾਖੁ ਦਇਆਲਾ ॥

22ਨਾਨਕ ਤੁਮਰੇ ਬਾਲ ਗੁਪਾਲਾ ॥੪੮॥

23ਸਲੋਕੁ ॥

24ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥

25ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥

26ਪਉੜੀ ॥

27ਖਖਾ ਖਰਾ ਸਰਾਹਉ ਤਾਹੂ ॥

28ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥

29ਖਰਾ ਨਿਮਾਨਾ ਹੋਤ ਪਰਾਨੀ ॥

30ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥

31ਭਾਵੈ ਖਸਮ ਤ ਉਆ ਸੁਖੁ ਦੇਤਾ ॥

32ਪਾਰਬ੍ਰਹਮੁ ਐਸੋ ਆਗਨਤਾ ॥

33ਅਸੰਖ ਖਤੇ ਖਿਨ ਬਖਸਨਹਾਰਾ ॥

34ਨਾਨਕ ਸਾਹਿਬ ਸਦਾ ਦਇਆਰਾ ॥੪੯॥

35ਸਲੋਕੁ ॥

36ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥

37ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥

38ਪਉੜੀ ॥

39ਸਸਾ ਸਿਆਨਪ ਛਾਡੁ ਇਆਨਾ ॥

40ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥

41ਸਹਸ ਭਾਤਿ ਕਰਹਿ ਚਤੁਰਾਈ ॥

42ਸੰਗਿ ਤੁਹਾਰੈ ਏਕ ਨ ਜਾਈ ॥

43ਸੋਊ ਸੋਊ ਜਪਿ ਦਿਨ ਰਾਤੀ ॥

44ਰੇ ਜੀਅ ਚਲੈ ਤੁਹਾਰੈ ਸਾਥੀ ॥

45ਸਾਧ ਸੇਵਾ ਲਾਵੈ ਜਿਹ ਆਪੈ ॥

46ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥

47ਸਲੋਕੁ ॥

48ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥

49ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥

50ਪਉੜੀ ॥

51ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥

52ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥

53ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥

54ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥

55ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥ ਸੰਤਹ ਸੰਗਿ ਹੋਤ ਕਿਰਪਾਲਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath