ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 261 · Raag Gauree · Guru Arjan Dev Ji

1ਓਰੈ ਕਛੂ ਨ ਕਿਨਹੂ ਕੀਆ ॥

2ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥

3ਸਲੋਕੁ ॥

4ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥

5ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥

6ਪਉੜੀ ॥

7ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥

8ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥

9ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥

10ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥

11ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥

12ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥

13ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥

14ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥

15ਸਲੋਕੁ ॥

16ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥

17ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥

18ਪਉੜੀ ॥

19ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥

20ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥

21ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥

22ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥

23ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥

24ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥

25ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥

26ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥

27ਸਲੋਕੁ ॥

28ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥

29ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥

30ਪਉੜੀ ॥

31ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥

32ਅਖਰ ਕਰਿ ਕਰਿ ਬੇਦ ਬੀਚਾਰੇ ॥

33ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥

34ਅਖਰ ਨਾਦ ਕਥਨ ਵਖੵਾਨਾ ॥

35ਅਖਰ ਮੁਕਤਿ ਜੁਗਤਿ ਭੈ ਭਰਮਾ ॥

36ਅਖਰ ਕਰਮ ਕਿਰਤਿ ਸੁਚ ਧਰਮਾ ॥

37ਦ੍ਰਿਸਟਿਮਾਨ ਅਖਰ ਹੈ ਜੇਤਾ ॥

38ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥

39ਸਲੋਕੁ ॥

40ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥

41ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥

42ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥

43ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥

44ਪਉੜੀ ॥

45ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥

46ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥

47ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥

48ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥

49ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥

50ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥

51ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath