ਗੁਰੂ ਗ੍ਰੰਥ ਸਾਹਿਬ 262 · Raag Gauree · Guru Arjan Dev Ji
1ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥
2ਸਲੋਕੁ ॥
3ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
4ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
5ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
6ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
7ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
8ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
9ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
10ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
11ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
12ਏਹੁ ਸਲੋਕੁ ਆਦਿ ਅੰਤਿ ਪੜਣਾ ॥
13ਗਉੜੀ ਸੁਖਮਨੀ ਮਃ ੫ ॥
14ਸਲੋਕੁ ॥
15ੴ ਸਤਿਗੁਰ ਪ੍ਰਸਾਦਿ ॥
16ਆਦਿ ਗੁਰਏ ਨਮਹ ॥
17ਜੁਗਾਦਿ ਗੁਰਏ ਨਮਹ ॥
18ਸਤਿਗੁਰਏ ਨਮਹ ॥
19ਸ੍ਰੀ ਗੁਰਦੇਵਏ ਨਮਹ ॥੧॥
20ਅਸਟਪਦੀ ॥
21ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
22ਕਲਿ ਕਲੇਸ ਤਨ ਮਾਹਿ ਮਿਟਾਵਉ ॥
23ਸਿਮਰਉ ਜਾਸੁ ਬਿਸੁੰਭਰ ਏਕੈ ॥
24ਨਾਮੁ ਜਪਤ ਅਗਨਤ ਅਨੇਕੈ ॥
25ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥
26ਕੀਨੇ ਰਾਮ ਨਾਮ ਇਕ ਆਖੵਰ ॥
27ਕਿਨਕਾ ਏਕ ਜਿਸੁ ਜੀਅ ਬਸਾਵੈ ॥
28ਤਾ ਕੀ ਮਹਿਮਾ ਗਨੀ ਨ ਆਵੈ ॥
29ਕਾਂਖੀ ਏਕੈ ਦਰਸ ਤੁਹਾਰੋ ॥
30ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥
31ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥
32ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
33ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥
34ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥
35ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥
36ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥
37ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥
38ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
39ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥
40ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥
41ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥
42ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥
43ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥
44ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥
45ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥
46ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥
47ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥
48ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥
49ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥
50ਪ੍ਰਭ ਕੈ ਸਿਮਰਨਿ ਸੁਫਲ ਫਲਾ ॥
51ਸੇ ਸਿਮਰਹਿ ਜਿਨ ਆਪਿ ਸਿਮਰਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath