ਗੁਰੂ ਗ੍ਰੰਥ ਸਾਹਿਬ 263 · Raag Gauree · Guru Arjan Dev Ji
1ਨਾਨਕ ਤਾ ਕੈ ਲਾਗਉ ਪਾਏ ॥੩॥
2ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥
3ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥
4ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥
5ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥
6ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥
7ਪ੍ਰਭ ਕੈ ਸਿਮਰਨਿ ਪੂਰਨ ਆਸਾ ॥
8ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥
9ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥
10ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥
11ਨਾਨਕ ਜਨ ਕਾ ਦਾਸਨਿ ਦਸਨਾ ॥੪॥
12ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥
13ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥
14ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥
15ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥
16ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥
17ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥
18ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥
19ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥
20ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥
21ਨਾਨਕ ਜਨ ਕੀ ਮੰਗੈ ਰਵਾਲਾ ॥੫॥
22ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥
23ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥
24ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥
25ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥
26ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥
27ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥
28ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥
29ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥
30ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥
31ਨਾਨਕ ਸਿਮਰਨੁ ਪੂਰੈ ਭਾਗਿ ॥੬॥
32ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥
33ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥
34ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥
35ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥
36ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥
37ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥
38ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥
39ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥
40ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥
41ਨਾਨਕ ਤਿਨ ਜਨ ਸਰਨੀ ਪਇਆ ॥੭॥
42ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥
43ਹਰਿ ਸਿਮਰਨਿ ਲਗਿ ਬੇਦ ਉਪਾਏ ॥
44ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥
45ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥
46ਹਰਿ ਸਿਮਰਨਿ ਧਾਰੀ ਸਭ ਧਰਨਾ ॥
47ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥
48ਹਰਿ ਸਿਮਰਨਿ ਕੀਓ ਸਗਲ ਅਕਾਰਾ ॥
49ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥
50ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥
51ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥
52ਸਲੋਕੁ ॥
53ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥
54ਸਰਣਿ ਤੁਮੑਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath