ਗੁਰੂ ਗ੍ਰੰਥ ਸਾਹਿਬ 264 · Raag Gauree
1ਅਸਟਪਦੀ ॥
2ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥
3ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥
4ਜਹ ਮਹਾ ਭਇਆਨ ਦੂਤ ਜਮ ਦਲੈ ॥
5ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥
6ਜਹ ਮੁਸਕਲ ਹੋਵੈ ਅਤਿ ਭਾਰੀ ॥
7ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥
8ਅਨਿਕ ਪੁਨਹਚਰਨ ਕਰਤ ਨਹੀ ਤਰੈ ॥
9ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥
10ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥
11ਨਾਨਕ ਪਾਵਹੁ ਸੂਖ ਘਨੇਰੇ ॥੧॥
12ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥
13ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥
14ਲਾਖ ਕਰੋਰੀ ਬੰਧੁ ਨ ਪਰੈ ॥
15ਹਰਿ ਕਾ ਨਾਮੁ ਜਪਤ ਨਿਸਤਰੈ ॥
16ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥
17ਹਰਿ ਕਾ ਨਾਮੁ ਜਪਤ ਆਘਾਵੈ ॥
18ਜਿਹ ਮਾਰਗਿ ਇਹੁ ਜਾਤ ਇਕੇਲਾ ॥
19ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥
20ਐਸਾ ਨਾਮੁ ਮਨ ਸਦਾ ਧਿਆਈਐ ॥
21ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥
22ਛੂਟਤ ਨਹੀ ਕੋਟਿ ਲਖ ਬਾਹੀ ॥
23ਨਾਮੁ ਜਪਤ ਤਹ ਪਾਰਿ ਪਰਾਹੀ ॥
24ਅਨਿਕ ਬਿਘਨ ਜਹ ਆਇ ਸੰਘਾਰੈ ॥
25ਹਰਿ ਕਾ ਨਾਮੁ ਤਤਕਾਲ ਉਧਾਰੈ ॥
26ਅਨਿਕ ਜੋਨਿ ਜਨਮੈ ਮਰਿ ਜਾਮ ॥
27ਨਾਮੁ ਜਪਤ ਪਾਵੈ ਬਿਸ੍ਰਾਮ ॥
28ਹਉ ਮੈਲਾ ਮਲੁ ਕਬਹੁ ਨ ਧੋਵੈ ॥
29ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥
30ਐਸਾ ਨਾਮੁ ਜਪਹੁ ਮਨ ਰੰਗਿ ॥
31ਨਾਨਕ ਪਾਈਐ ਸਾਧ ਕੈ ਸੰਗਿ ॥੩॥
32ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥
33ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥
34ਜਿਹ ਪੈਡੈ ਮਹਾ ਅੰਧ ਗੁਬਾਰਾ ॥
35ਹਰਿ ਕਾ ਨਾਮੁ ਸੰਗਿ ਉਜੀਆਰਾ ॥
36ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥
37ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥
38ਜਹ ਮਹਾ ਭਇਆਨ ਤਪਤਿ ਬਹੁ ਘਾਮ ॥
39ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥
40ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥
41ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥
42ਭਗਤ ਜਨਾ ਕੀ ਬਰਤਨਿ ਨਾਮੁ ॥
43ਸੰਤ ਜਨਾ ਕੈ ਮਨਿ ਬਿਸ੍ਰਾਮੁ ॥
44ਹਰਿ ਕਾ ਨਾਮੁ ਦਾਸ ਕੀ ਓਟ ॥
45ਹਰਿ ਕੈ ਨਾਮਿ ਉਧਰੇ ਜਨ ਕੋਟਿ ॥
46ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥
47ਹਰਿ ਹਰਿ ਅਉਖਧੁ ਸਾਧ ਕਮਾਤਿ ॥
48ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥
49ਪਾਰਬ੍ਰਹਮਿ ਜਨ ਕੀਨੋ ਦਾਨ ॥
50ਮਨ ਤਨ ਰੰਗਿ ਰਤੇ ਰੰਗ ਏਕੈ ॥
51ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥
52ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥
53ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥
54ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥
55ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥
56ਹਰਿ ਕਾ ਨਾਮੁ ਜਨ ਕੀ ਵਡਿਆਈ ॥
57ਹਰਿ ਕੈ ਨਾਮਿ ਜਨ ਸੋਭਾ ਪਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath