ਗੁਰੂ ਗ੍ਰੰਥ ਸਾਹਿਬ 266 · Raag Gauree · Guru Arjan Dev Ji
1ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥
2ਭੇਖ ਅਨੇਕ ਅਗਨਿ ਨਹੀ ਬੁਝੈ ॥
3ਕੋਟਿ ਉਪਾਵ ਦਰਗਹ ਨਹੀ ਸਿਝੈ ॥
4ਛੂਟਸਿ ਨਾਹੀ ਊਭ ਪਇਆਲਿ ॥
5ਮੋਹਿ ਬਿਆਪਹਿ ਮਾਇਆ ਜਾਲਿ ॥
6ਅਵਰ ਕਰਤੂਤਿ ਸਗਲੀ ਜਮੁ ਡਾਨੈ ॥
7ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥
8ਹਰਿ ਕਾ ਨਾਮੁ ਜਪਤ ਦੁਖੁ ਜਾਇ ॥
9ਨਾਨਕ ਬੋਲੈ ਸਹਜਿ ਸੁਭਾਇ ॥੪॥
10ਚਾਰਿ ਪਦਾਰਥ ਜੇ ਕੋ ਮਾਗੈ ॥
11ਸਾਧ ਜਨਾ ਕੀ ਸੇਵਾ ਲਾਗੈ ॥
12ਜੇ ਕੋ ਆਪੁਨਾ ਦੂਖੁ ਮਿਟਾਵੈ ॥
13ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥
14ਜੇ ਕੋ ਅਪੁਨੀ ਸੋਭਾ ਲੋਰੈ ॥
15ਸਾਧਸੰਗਿ ਇਹ ਹਉਮੈ ਛੋਰੈ ॥
16ਜੇ ਕੋ ਜਨਮ ਮਰਣ ਤੇ ਡਰੈ ॥
17ਸਾਧ ਜਨਾ ਕੀ ਸਰਨੀ ਪਰੈ ॥
18ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥
19ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥
20ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥
21ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥
22ਆਪਸ ਕਉ ਜੋ ਜਾਣੈ ਨੀਚਾ ॥
23ਸੋਊ ਗਨੀਐ ਸਭ ਤੇ ਊਚਾ ॥
24ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥
25ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥
26ਮਨ ਅਪੁਨੇ ਤੇ ਬੁਰਾ ਮਿਟਾਨਾ ॥
27ਪੇਖੈ ਸਗਲ ਸ੍ਰਿਸਟਿ ਸਾਜਨਾ ॥
28ਸੂਖ ਦੂਖ ਜਨ ਸਮ ਦ੍ਰਿਸਟੇਤਾ ॥
29ਨਾਨਕ ਪਾਪ ਪੁੰਨ ਨਹੀ ਲੇਪਾ ॥੬॥
30ਨਿਰਧਨ ਕਉ ਧਨੁ ਤੇਰੋ ਨਾਉ ॥
31ਨਿਥਾਵੇ ਕਉ ਨਾਉ ਤੇਰਾ ਥਾਉ ॥
32ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥
33ਸਗਲ ਘਟਾ ਕਉ ਦੇਵਹੁ ਦਾਨੁ ॥
34ਕਰਨ ਕਰਾਵਨਹਾਰ ਸੁਆਮੀ ॥
35ਸਗਲ ਘਟਾ ਕੇ ਅੰਤਰਜਾਮੀ ॥
36ਅਪਨੀ ਗਤਿ ਮਿਤਿ ਜਾਨਹੁ ਆਪੇ ॥
37ਆਪਨ ਸੰਗਿ ਆਪਿ ਪ੍ਰਭ ਰਾਤੇ ॥
38ਤੁਮੑਰੀ ਉਸਤਤਿ ਤੁਮ ਤੇ ਹੋਇ ॥
39ਨਾਨਕ ਅਵਰੁ ਨ ਜਾਨਸਿ ਕੋਇ ॥੭॥
40ਸਰਬ ਧਰਮ ਮਹਿ ਸ੍ਰੇਸਟ ਧਰਮੁ ॥
41ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥
42ਸਗਲ ਕ੍ਰਿਆ ਮਹਿ ਊਤਮ ਕਿਰਿਆ ॥
43ਸਾਧਸੰਗਿ ਦੁਰਮਤਿ ਮਲੁ ਹਿਰਿਆ ॥
44ਸਗਲ ਉਦਮ ਮਹਿ ਉਦਮੁ ਭਲਾ ॥
45ਹਰਿ ਕਾ ਨਾਮੁ ਜਪਹੁ ਜੀਅ ਸਦਾ ॥
46ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥
47ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥
48ਸਗਲ ਥਾਨ ਤੇ ਓਹੁ ਊਤਮ ਥਾਨੁ ॥
49ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥
50ਸਲੋਕੁ ॥
51ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥
52ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥
53ਅਸਟਪਦੀ ॥
54ਰਮਈਆ ਕੇ ਗੁਨ ਚੇਤਿ ਪਰਾਨੀ ॥
55ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥
56ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥
57ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥
58ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥
59ਭਰਿ ਜੋਬਨ ਭੋਜਨ ਸੁਖ ਸੂਧ ॥
60ਬਿਰਧਿ ਭਇਆ ਊਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੈਨ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath