ਗੁਰੂ ਗ੍ਰੰਥ ਸਾਹਿਬ 267 · Raag Gauree · Guru Arjan Dev Ji
1ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥
2ਬਖਸਿ ਲੇਹੁ ਤਉ ਨਾਨਕ ਸੀਝੈ ॥੧॥
3ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥
4ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥
5ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥
6ਸੁਖਦਾਈ ਪਵਨੁ ਪਾਵਕੁ ਅਮੁਲਾ ॥
7ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥
8ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥
9ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥
10ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥
11ਐਸੇ ਦੋਖ ਮੂੜ ਅੰਧ ਬਿਆਪੇ ॥
12ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥
13ਆਦਿ ਅੰਤਿ ਜੋ ਰਾਖਨਹਾਰੁ ॥
14ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥
15ਜਾ ਕੀ ਸੇਵਾ ਨਵ ਨਿਧਿ ਪਾਵੈ ॥
16ਤਾ ਸਿਉ ਮੂੜਾ ਮਨੁ ਨਹੀ ਲਾਵੈ ॥
17ਜੋ ਠਾਕੁਰੁ ਸਦ ਸਦਾ ਹਜੂਰੇ ॥
18ਤਾ ਕਉ ਅੰਧਾ ਜਾਨਤ ਦੂਰੇ ॥
19ਜਾ ਕੀ ਟਹਲ ਪਾਵੈ ਦਰਗਹ ਮਾਨੁ ॥
20ਤਿਸਹਿ ਬਿਸਾਰੈ ਮੁਗਧੁ ਅਜਾਨੁ ॥
21ਸਦਾ ਸਦਾ ਇਹੁ ਭੂਲਨਹਾਰੁ ॥
22ਨਾਨਕ ਰਾਖਨਹਾਰੁ ਅਪਾਰੁ ॥੩॥
23ਰਤਨੁ ਤਿਆਗਿ ਕਉਡੀ ਸੰਗਿ ਰਚੈ ॥
24ਸਾਚੁ ਛੋਡਿ ਝੂਠ ਸੰਗਿ ਮਚੈ ॥
25ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥
26ਜੋ ਹੋਵਨੁ ਸੋ ਦੂਰਿ ਪਰਾਨੈ ॥
27ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥
28ਸੰਗਿ ਸਹਾਈ ਤਿਸੁ ਪਰਹਰੈ ॥
29ਚੰਦਨ ਲੇਪੁ ਉਤਾਰੈ ਧੋਇ ॥
30ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥
31ਅੰਧ ਕੂਪ ਮਹਿ ਪਤਿਤ ਬਿਕਰਾਲ ॥
32ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥
33ਕਰਤੂਤਿ ਪਸੂ ਕੀ ਮਾਨਸ ਜਾਤਿ ॥
34ਲੋਕ ਪਚਾਰਾ ਕਰੈ ਦਿਨੁ ਰਾਤਿ ॥
35ਬਾਹਰਿ ਭੇਖ ਅੰਤਰਿ ਮਲੁ ਮਾਇਆ ॥
36ਛਪਸਿ ਨਾਹਿ ਕਛੁ ਕਰੈ ਛਪਾਇਆ ॥
37ਬਾਹਰਿ ਗਿਆਨ ਧਿਆਨ ਇਸਨਾਨ ॥
38ਅੰਤਰਿ ਬਿਆਪੈ ਲੋਭੁ ਸੁਆਨੁ ॥
39ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥
40ਗਲਿ ਪਾਥਰ ਕੈਸੇ ਤਰੈ ਅਥਾਹ ॥
41ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥
42ਨਾਨਕ ਤੇ ਜਨ ਸਹਜਿ ਸਮਾਤਿ ॥੫॥
43ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥
44ਕਰੁ ਗਹਿ ਲੇਹੁ ਓੜਿ ਨਿਬਹਾਵੈ ॥
45ਕਹਾ ਬੁਝਾਰਤਿ ਬੂਝੈ ਡੋਰਾ ॥
46ਨਿਸਿ ਕਹੀਐ ਤਉ ਸਮਝੈ ਭੋਰਾ ॥
47ਕਹਾ ਬਿਸਨਪਦ ਗਾਵੈ ਗੁੰਗ ॥
48ਜਤਨ ਕਰੈ ਤਉ ਭੀ ਸੁਰ ਭੰਗ ॥
49ਕਹ ਪਿੰਗੁਲ ਪਰਬਤ ਪਰ ਭਵਨ ॥
50ਨਹੀ ਹੋਤ ਊਹਾ ਉਸੁ ਗਵਨ ॥
51ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥
52ਨਾਨਕ ਤੁਮਰੀ ਕਿਰਪਾ ਤਰੈ ॥੬॥
53ਸੰਗਿ ਸਹਾਈ ਸੁ ਆਵੈ ਨ ਚੀਤਿ ॥
54ਜੋ ਬੈਰਾਈ ਤਾ ਸਿਉ ਪ੍ਰੀਤਿ ॥
55ਬਲੂਆ ਕੇ ਗ੍ਰਿਹ ਭੀਤਰਿ ਬਸੈ ॥
56ਅਨਦ ਕੇਲ ਮਾਇਆ ਰੰਗਿ ਰਸੈ ॥
57ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥
58ਕਾਲੁ ਨ ਆਵੈ ਮੂੜੇ ਚੀਤਿ ॥
59ਬੈਰ ਬਿਰੋਧ ਕਾਮ ਕ੍ਰੋਧ ਮੋਹ ॥
60ਝੂਠ ਬਿਕਾਰ ਮਹਾ ਲੋਭ ਧ੍ਰੋਹ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath