ਗੁਰੂ ਗ੍ਰੰਥ ਸਾਹਿਬ 268 · Raag Gauree · Guru Arjan Dev Ji
1ਇਆਹੂ ਜੁਗਤਿ ਬਿਹਾਨੇ ਕਈ ਜਨਮ ॥
2ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥
3ਤੂ ਠਾਕੁਰੁ ਤੁਮ ਪਹਿ ਅਰਦਾਸਿ ॥
4ਜੀਉ ਪਿੰਡੁ ਸਭੁ ਤੇਰੀ ਰਾਸਿ ॥
5ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥
6ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥
7ਕੋਇ ਨ ਜਾਨੈ ਤੁਮਰਾ ਅੰਤੁ ॥
8ਊਚੇ ਤੇ ਊਚਾ ਭਗਵੰਤ ॥
9ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥
10ਤੁਮ ਤੇ ਹੋਇ ਸੁ ਆਗਿਆਕਾਰੀ ॥
11ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥
12ਨਾਨਕ ਦਾਸ ਸਦਾ ਕੁਰਬਾਨੀ ॥੮॥੪॥
13ਸਲੋਕੁ ॥
14ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥
15ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥
16ਅਸਟਪਦੀ ॥
17ਦਸ ਬਸਤੂ ਲੇ ਪਾਛੈ ਪਾਵੈ ॥
18ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥
19ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥
20ਤਉ ਮੂੜਾ ਕਹੁ ਕਹਾ ਕਰੇਇ ॥
21ਜਿਸੁ ਠਾਕੁਰ ਸਿਉ ਨਾਹੀ ਚਾਰਾ ॥
22ਤਾ ਕਉ ਕੀਜੈ ਸਦ ਨਮਸਕਾਰਾ ॥
23ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥
24ਸਰਬ ਸੂਖ ਤਾਹੂ ਮਨਿ ਵੂਠਾ ॥
25ਜਿਸੁ ਜਨ ਅਪਨਾ ਹੁਕਮੁ ਮਨਾਇਆ ॥
26ਸਰਬ ਥੋਕ ਨਾਨਕ ਤਿਨਿ ਪਾਇਆ ॥੧॥
27ਅਗਨਤ ਸਾਹੁ ਅਪਨੀ ਦੇ ਰਾਸਿ ॥
28ਖਾਤ ਪੀਤ ਬਰਤੈ ਅਨਦ ਉਲਾਸਿ ॥
29ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥
30ਅਗਿਆਨੀ ਮਨਿ ਰੋਸੁ ਕਰੇਇ ॥
31ਅਪਨੀ ਪਰਤੀਤਿ ਆਪ ਹੀ ਖੋਵੈ ॥
32ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥
33ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥
34ਪ੍ਰਭ ਕੀ ਆਗਿਆ ਮਾਨੈ ਮਾਥੈ ॥
35ਉਸ ਤੇ ਚਉਗੁਨ ਕਰੈ ਨਿਹਾਲੁ ॥
36ਨਾਨਕ ਸਾਹਿਬੁ ਸਦਾ ਦਇਆਲੁ ॥੨॥
37ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥
38ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥
39ਓਹ ਬਿਨਸੈ ਉਹੁ ਮਨਿ ਪਛੁਤਾਵੈ ॥
40ਜੋ ਦੀਸੈ ਸੋ ਚਾਲਨਹਾਰੁ ॥
41ਲਪਟਿ ਰਹਿਓ ਤਹ ਅੰਧ ਅੰਧਾਰੁ ॥
42ਬਟਾਊ ਸਿਉ ਜੋ ਲਾਵੈ ਨੇਹ ॥
43ਤਾ ਕਉ ਹਾਥਿ ਨ ਆਵੈ ਕੇਹ ॥
44ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥
45ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥
46ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥
47ਮਿਥਿਆ ਹਉਮੈ ਮਮਤਾ ਮਾਇਆ ॥
48ਮਿਥਿਆ ਰਾਜ ਜੋਬਨ ਧਨ ਮਾਲ ॥
49ਮਿਥਿਆ ਕਾਮ ਕ੍ਰੋਧ ਬਿਕਰਾਲ ॥
50ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥
51ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥
52ਮਿਥਿਆ ਧ੍ਰੋਹ ਮੋਹ ਅਭਿਮਾਨੁ ॥
53ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥
54ਅਸਥਿਰੁ ਭਗਤਿ ਸਾਧ ਕੀ ਸਰਨ ॥
55ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥
56ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥
57ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath