ਗੁਰੂ ਗ੍ਰੰਥ ਸਾਹਿਬ 26 · Siree Raag · Guru Nanak Dev Ji
1ਸਭ ਦੁਨੀਆ ਆਵਣ ਜਾਣੀਆ ॥੩॥
2ਵਿਚਿ ਦੁਨੀਆ ਸੇਵ ਕਮਾਈਐ ॥
3ਤਾ ਦਰਗਹ ਬੈਸਣੁ ਪਾਈਐ ॥
4ਕਹੁ ਨਾਨਕ ਬਾਹ ਲੁਡਾਈਐ ॥੪॥੩੩॥
5ਸਿਰੀਰਾਗੁ ਮਹਲਾ ੩ ਘਰੁ ੧
6ੴ ਸਤਿਗੁਰ ਪ੍ਰਸਾਦਿ ॥
7ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥
8ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥
9ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥
10ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥
11ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥
12ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥
13ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥
14ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥
15ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥
16ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥
17ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥
18ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥
19ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥
20ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥
21ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥
22ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥
23ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥
24ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥
25ਸਿਰੀਰਾਗੁ ਮਹਲਾ ੩ ॥
26ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥
27ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥
28ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥
29ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥
30ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥
31ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥
32ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥
33ਬਿਨੁ ਸਤਿਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥
34ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥
35ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥
36ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥
37ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath