ਗੁਰੂ ਗ੍ਰੰਥ ਸਾਹਿਬ 270 · Raag Gauree · Guru Arjan Dev Ji
1ਮੁਖਿ ਤਾ ਕੋ ਜਸੁ ਰਸਨ ਬਖਾਨੈ ॥
2ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥
3ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥
4ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥
5ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥
6ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥
7ਲਿਵ ਲਾਵਹੁ ਤਿਸੁ ਰਾਮ ਸਨੇਹੀ ॥
8ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥
9ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥
10ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥
11ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥
12ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥
13ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥
14ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥
15ਨਾਨਕ ਤਾ ਕੀ ਭਗਤਿ ਕਰੇਹ ॥੩॥
16ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥
17ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥
18ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥
19ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥
20ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥
21ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥
22ਜਿਨਿ ਤੇਰੀ ਮਨ ਬਨਤ ਬਨਾਈ ॥
23ਊਠਤ ਬੈਠਤ ਸਦ ਤਿਸਹਿ ਧਿਆਈ ॥
24ਤਿਸਹਿ ਧਿਆਇ ਜੋ ਏਕ ਅਲਖੈ ॥
25ਈਹਾ ਊਹਾ ਨਾਨਕ ਤੇਰੀ ਰਖੈ ॥੪॥
26ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥
27ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥
28ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥
29ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥
30ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥
31ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥
32ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥
33ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥
34ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥
35ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥
36ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥
37ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥
38ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥
39ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥
40ਜਿਹ ਪ੍ਰਸਾਦਿ ਹਸਤ ਕਰ ਚਲਹਿ ॥
41ਜਿਹ ਪ੍ਰਸਾਦਿ ਸੰਪੂਰਨ ਫਲਹਿ ॥
42ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥
43ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥
44ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥
45ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥
46ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥
47ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥
48ਜਿਹ ਪ੍ਰਸਾਦਿ ਤੇਰਾ ਪਰਤਾਪੁ ॥
49ਰੇ ਮਨ ਮੂੜ ਤੂ ਤਾ ਕਉ ਜਾਪੁ ॥
50ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥
51ਤਿਸਹਿ ਜਾਨੁ ਮਨ ਸਦਾ ਹਜੂਰੇ ॥
52ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥
53ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥
54ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥
55ਨਾਨਕ ਜਾਪੁ ਜਪੈ ਜਪੁ ਸੋਇ ॥੭॥
56ਆਪਿ ਜਪਾਏ ਜਪੈ ਸੋ ਨਾਉ ॥
57ਆਪਿ ਗਾਵਾਏ ਸੁ ਹਰਿ ਗੁਨ ਗਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath