ਗੁਰੂ ਗ੍ਰੰਥ ਸਾਹਿਬ 271 · Raag Gauree · Guru Arjan Dev Ji
1ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥
2ਪ੍ਰਭੂ ਦਇਆ ਤੇ ਕਮਲ ਬਿਗਾਸੁ ॥
3ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥
4ਪ੍ਰਭ ਦਇਆ ਤੇ ਮਤਿ ਊਤਮ ਹੋਇ ॥
5ਸਰਬ ਨਿਧਾਨ ਪ੍ਰਭ ਤੇਰੀ ਮਇਆ ॥
6ਆਪਹੁ ਕਛੂ ਨ ਕਿਨਹੂ ਲਇਆ ॥
7ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥
8ਨਾਨਕ ਇਨ ਕੈ ਕਛੂ ਨ ਹਾਥ ॥੮॥੬॥
9ਸਲੋਕੁ ॥
10ਅਗਮ ਅਗਾਧਿ ਪਾਰਬ੍ਰਹਮੁ ਸੋਇ ॥
11ਜੋ ਜੋ ਕਹੈ ਸੁ ਮੁਕਤਾ ਹੋਇ ॥
12ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥
13ਅਸਟਪਦੀ ॥
14ਸਾਧ ਕੈ ਸੰਗਿ ਮੁਖ ਊਜਲ ਹੋਤ ॥
15ਸਾਧਸੰਗਿ ਮਲੁ ਸਗਲੀ ਖੋਤ ॥
16ਸਾਧ ਕੈ ਸੰਗਿ ਮਿਟੈ ਅਭਿਮਾਨੁ ॥
17ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥
18ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥
19ਸਾਧਸੰਗਿ ਸਭੁ ਹੋਤ ਨਿਬੇਰਾ ॥
20ਸਾਧ ਕੈ ਸੰਗਿ ਪਾਏ ਨਾਮ ਰਤਨੁ ॥
21ਸਾਧ ਕੈ ਸੰਗਿ ਏਕ ਊਪਰਿ ਜਤਨੁ ॥
22ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥
23ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥
24ਸਾਧ ਕੈ ਸੰਗਿ ਅਗੋਚਰੁ ਮਿਲੈ ॥
25ਸਾਧ ਕੈ ਸੰਗਿ ਸਦਾ ਪਰਫੁਲੈ ॥
26ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥
27ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥
28ਸਾਧਸੰਗਿ ਹੋਇ ਸਭ ਕੀ ਰੇਨ ॥
29ਸਾਧ ਕੈ ਸੰਗਿ ਮਨੋਹਰ ਬੈਨ ॥
30ਸਾਧ ਕੈ ਸੰਗਿ ਨ ਕਤਹੂੰ ਧਾਵੈ ॥
31ਸਾਧਸੰਗਿ ਅਸਥਿਤਿ ਮਨੁ ਪਾਵੈ ॥
32ਸਾਧ ਕੈ ਸੰਗਿ ਮਾਇਆ ਤੇ ਭਿੰਨ ॥
33ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥
34ਸਾਧਸੰਗਿ ਦੁਸਮਨ ਸਭਿ ਮੀਤ ॥
35ਸਾਧੂ ਕੈ ਸੰਗਿ ਮਹਾ ਪੁਨੀਤ ॥
36ਸਾਧਸੰਗਿ ਕਿਸ ਸਿਉ ਨਹੀ ਬੈਰੁ ॥
37ਸਾਧ ਕੈ ਸੰਗਿ ਨ ਬੀਗਾ ਪੈਰੁ ॥
38ਸਾਧ ਕੈ ਸੰਗਿ ਨਾਹੀ ਕੋ ਮੰਦਾ ॥
39ਸਾਧਸੰਗਿ ਜਾਨੇ ਪਰਮਾਨੰਦਾ ॥
40ਸਾਧ ਕੈ ਸੰਗਿ ਨਾਹੀ ਹਉ ਤਾਪੁ ॥
41ਸਾਧ ਕੈ ਸੰਗਿ ਤਜੈ ਸਭੁ ਆਪੁ ॥
42ਆਪੇ ਜਾਨੈ ਸਾਧ ਬਡਾਈ ॥
43ਨਾਨਕ ਸਾਧ ਪ੍ਰਭੂ ਬਨਿ ਆਈ ॥੩॥
44ਸਾਧ ਕੈ ਸੰਗਿ ਨ ਕਬਹੂ ਧਾਵੈ ॥
45ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥
46ਸਾਧਸੰਗਿ ਬਸਤੁ ਅਗੋਚਰ ਲਹੈ ॥
47ਸਾਧੂ ਕੈ ਸੰਗਿ ਅਜਰੁ ਸਹੈ ॥
48ਸਾਧ ਕੈ ਸੰਗਿ ਬਸੈ ਥਾਨਿ ਊਚੈ ॥
49ਸਾਧੂ ਕੈ ਸੰਗਿ ਮਹਲਿ ਪਹੂਚੈ ॥
50ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥
51ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥
52ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥
53ਨਾਨਕ ਸਾਧੂ ਕੈ ਕੁਰਬਾਨ ॥੪॥
54ਸਾਧ ਕੈ ਸੰਗਿ ਸਭ ਕੁਲ ਉਧਾਰੈ ॥
55ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥
56ਸਾਧੂ ਕੈ ਸੰਗਿ ਸੋ ਧਨੁ ਪਾਵੈ ॥
57ਜਿਸੁ ਧਨ ਤੇ ਸਭੁ ਕੋ ਵਰਸਾਵੈ ॥
58ਸਾਧਸੰਗਿ ਧਰਮ ਰਾਇ ਕਰੇ ਸੇਵਾ ॥
59ਸਾਧ ਕੈ ਸੰਗਿ ਸੋਭਾ ਸੁਰਦੇਵਾ ॥
60ਸਾਧੂ ਕੈ ਸੰਗਿ ਪਾਪ ਪਲਾਇਨ ॥
61ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥
62ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath