ਗੁਰੂ ਗ੍ਰੰਥ ਸਾਹਿਬ 274 · Raag Gauree · Guru Arjan Dev Ji
1ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥
2ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥
3ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥
4ਸਲੋਕੁ ॥
5ਉਰਿ ਧਾਰੈ ਜੋ ਅੰਤਰਿ ਨਾਮੁ ॥
6ਸਰਬ ਮੈ ਪੇਖੈ ਭਗਵਾਨੁ ॥
7ਨਿਮਖ ਨਿਮਖ ਠਾਕੁਰ ਨਮਸਕਾਰੈ ॥
8ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥
9ਅਸਟਪਦੀ ॥
10ਮਿਥਿਆ ਨਾਹੀ ਰਸਨਾ ਪਰਸ ॥
11ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥
12ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥
13ਸਾਧ ਕੀ ਟਹਲ ਸੰਤਸੰਗਿ ਹੇਤ ॥
14ਕਰਨ ਨ ਸੁਨੈ ਕਾਹੂ ਕੀ ਨਿੰਦਾ ॥
15ਸਭ ਤੇ ਜਾਨੈ ਆਪਸ ਕਉ ਮੰਦਾ ॥
16ਗੁਰ ਪ੍ਰਸਾਦਿ ਬਿਖਿਆ ਪਰਹਰੈ ॥
17ਮਨ ਕੀ ਬਾਸਨਾ ਮਨ ਤੇ ਟਰੈ ॥
18ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥
19ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥
20ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥
21ਬਿਸਨ ਕੀ ਮਾਇਆ ਤੇ ਹੋਇ ਭਿੰਨ ॥
22ਕਰਮ ਕਰਤ ਹੋਵੈ ਨਿਹਕਰਮ ॥
23ਤਿਸੁ ਬੈਸਨੋ ਕਾ ਨਿਰਮਲ ਧਰਮ ॥
24ਕਾਹੂ ਫਲ ਕੀ ਇਛਾ ਨਹੀ ਬਾਛੈ ॥
25ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥
26ਮਨ ਤਨ ਅੰਤਰਿ ਸਿਮਰਨ ਗੋਪਾਲ ॥
27ਸਭ ਊਪਰਿ ਹੋਵਤ ਕਿਰਪਾਲ ॥
28ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥
29ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥
30ਭਗਉਤੀ ਭਗਵੰਤ ਭਗਤਿ ਕਾ ਰੰਗੁ ॥
31ਸਗਲ ਤਿਆਗੈ ਦੁਸਟ ਕਾ ਸੰਗੁ ॥
32ਮਨ ਤੇ ਬਿਨਸੈ ਸਗਲਾ ਭਰਮੁ ॥
33ਕਰਿ ਪੂਜੈ ਸਗਲ ਪਾਰਬ੍ਰਹਮੁ ॥
34ਸਾਧਸੰਗਿ ਪਾਪਾ ਮਲੁ ਖੋਵੈ ॥
35ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥
36ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥
37ਮਨੁ ਤਨੁ ਅਰਪੈ ਬਿਸਨ ਪਰੀਤਿ ॥
38ਹਰਿ ਕੇ ਚਰਨ ਹਿਰਦੈ ਬਸਾਵੈ ॥
39ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥
40ਸੋ ਪੰਡਿਤੁ ਜੋ ਮਨੁ ਪਰਬੋਧੈ ॥
41ਰਾਮ ਨਾਮੁ ਆਤਮ ਮਹਿ ਸੋਧੈ ॥
42ਰਾਮ ਨਾਮ ਸਾਰੁ ਰਸੁ ਪੀਵੈ ॥
43ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥
44ਹਰਿ ਕੀ ਕਥਾ ਹਿਰਦੈ ਬਸਾਵੈ ॥
45ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥
46ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥
47ਸੂਖਮ ਮਹਿ ਜਾਨੈ ਅਸਥੂਲੁ ॥
48ਚਹੁ ਵਰਨਾ ਕਉ ਦੇ ਉਪਦੇਸੁ ॥
49ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥
50ਬੀਜ ਮੰਤ੍ਰੁ ਸਰਬ ਕੋ ਗਿਆਨੁ ॥
51ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥
52ਜੋ ਜੋ ਜਪੈ ਤਿਸ ਕੀ ਗਤਿ ਹੋਇ ॥
53ਸਾਧਸੰਗਿ ਪਾਵੈ ਜਨੁ ਕੋਇ ॥
54ਕਰਿ ਕਿਰਪਾ ਅੰਤਰਿ ਉਰ ਧਾਰੈ ॥
55ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥
56ਸਰਬ ਰੋਗ ਕਾ ਅਉਖਦੁ ਨਾਮੁ ॥
57ਕਲਿਆਣ ਰੂਪ ਮੰਗਲ ਗੁਣ ਗਾਮ ॥
58ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥
59ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥
60ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath