ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 275 · Raag Gauree · Guru Arjan Dev Ji

1ਤਿਸ ਕਾ ਨਾਮੁ ਸਤਿ ਰਾਮਦਾਸੁ ॥

2ਆਤਮ ਰਾਮੁ ਤਿਸੁ ਨਦਰੀ ਆਇਆ ॥

3ਦਾਸ ਦਸੰਤਣ ਭਾਇ ਤਿਨਿ ਪਾਇਆ ॥

4ਸਦਾ ਨਿਕਟਿ ਨਿਕਟਿ ਹਰਿ ਜਾਨੁ ॥

5ਸੋ ਦਾਸੁ ਦਰਗਹ ਪਰਵਾਨੁ ॥

6ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥

7ਤਿਸੁ ਦਾਸ ਕਉ ਸਭ ਸੋਝੀ ਪਰੈ ॥

8ਸਗਲ ਸੰਗਿ ਆਤਮ ਉਦਾਸੁ ॥

9ਐਸੀ ਜੁਗਤਿ ਨਾਨਕ ਰਾਮਦਾਸੁ ॥੬॥

10ਪ੍ਰਭ ਕੀ ਆਗਿਆ ਆਤਮ ਹਿਤਾਵੈ ॥

11ਜੀਵਨ ਮੁਕਤਿ ਸੋਊ ਕਹਾਵੈ ॥

12ਤੈਸਾ ਹਰਖੁ ਤੈਸਾ ਉਸੁ ਸੋਗੁ ॥

13ਸਦਾ ਅਨੰਦੁ ਤਹ ਨਹੀ ਬਿਓਗੁ ॥

14ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥

15ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥

16ਤੈਸਾ ਮਾਨੁ ਤੈਸਾ ਅਭਿਮਾਨੁ ॥

17ਤੈਸਾ ਰੰਕੁ ਤੈਸਾ ਰਾਜਾਨੁ ॥

18ਜੋ ਵਰਤਾਏ ਸਾਈ ਜੁਗਤਿ ॥

19ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥

20ਪਾਰਬ੍ਰਹਮ ਕੇ ਸਗਲੇ ਠਾਉ ॥

21ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥

22ਆਪੇ ਕਰਨ ਕਰਾਵਨ ਜੋਗੁ ॥

23ਪ੍ਰਭ ਭਾਵੈ ਸੋਈ ਫੁਨਿ ਹੋਗੁ ॥

24ਪਸਰਿਓ ਆਪਿ ਹੋਇ ਅਨਤ ਤਰੰਗ ॥

25ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥

26ਜੈਸੀ ਮਤਿ ਦੇਇ ਤੈਸਾ ਪਰਗਾਸ ॥

27ਪਾਰਬ੍ਰਹਮੁ ਕਰਤਾ ਅਬਿਨਾਸ ॥

28ਸਦਾ ਸਦਾ ਸਦਾ ਦਇਆਲ ॥

29ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥

30ਸਲੋਕੁ ॥

31ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥

32ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥

33ਅਸਟਪਦੀ ॥

34ਕਈ ਕੋਟਿ ਹੋਏ ਪੂਜਾਰੀ ॥

35ਕਈ ਕੋਟਿ ਆਚਾਰ ਬਿਉਹਾਰੀ ॥

36ਕਈ ਕੋਟਿ ਭਏ ਤੀਰਥ ਵਾਸੀ ॥

37ਕਈ ਕੋਟਿ ਬਨ ਭ੍ਰਮਹਿ ਉਦਾਸੀ ॥

38ਕਈ ਕੋਟਿ ਬੇਦ ਕੇ ਸ੍ਰੋਤੇ ॥

39ਕਈ ਕੋਟਿ ਤਪੀਸੁਰ ਹੋਤੇ ॥

40ਕਈ ਕੋਟਿ ਆਤਮ ਧਿਆਨੁ ਧਾਰਹਿ ॥

41ਕਈ ਕੋਟਿ ਕਬਿ ਕਾਬਿ ਬੀਚਾਰਹਿ ॥

42ਕਈ ਕੋਟਿ ਨਵਤਨ ਨਾਮ ਧਿਆਵਹਿ ॥

43ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥

44ਕਈ ਕੋਟਿ ਭਏ ਅਭਿਮਾਨੀ ॥

45ਕਈ ਕੋਟਿ ਅੰਧ ਅਗਿਆਨੀ ॥

46ਕਈ ਕੋਟਿ ਕਿਰਪਨ ਕਠੋਰ ॥

47ਕਈ ਕੋਟਿ ਅਭਿਗ ਆਤਮ ਨਿਕੋਰ ॥

48ਕਈ ਕੋਟਿ ਪਰ ਦਰਬ ਕਉ ਹਿਰਹਿ ॥

49ਕਈ ਕੋਟਿ ਪਰ ਦੂਖਨਾ ਕਰਹਿ ॥

50ਕਈ ਕੋਟਿ ਮਾਇਆ ਸ੍ਰਮ ਮਾਹਿ ॥

51ਕਈ ਕੋਟਿ ਪਰਦੇਸ ਭ੍ਰਮਾਹਿ ॥

52ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥

53ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥

54ਕਈ ਕੋਟਿ ਸਿਧ ਜਤੀ ਜੋਗੀ ॥

55ਕਈ ਕੋਟਿ ਰਾਜੇ ਰਸ ਭੋਗੀ ॥

56ਕਈ ਕੋਟਿ ਪੰਖੀ ਸਰਪ ਉਪਾਏ ॥

57ਕਈ ਕੋਟਿ ਪਾਥਰ ਬਿਰਖ ਨਿਪਜਾਏ ॥

58ਕਈ ਕੋਟਿ ਪਵਣ ਪਾਣੀ ਬੈਸੰਤਰ ॥

59ਕਈ ਕੋਟਿ ਦੇਸ ਭੂ ਮੰਡਲ ॥

60ਕਈ ਕੋਟਿ ਸਸੀਅਰ ਸੂਰ ਨਖੵਤ੍ਰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath