ਗੁਰੂ ਗ੍ਰੰਥ ਸਾਹਿਬ 276 · Raag Gauree · Guru Arjan Dev Ji
1ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥
2ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥
3ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥
4ਕਈ ਕੋਟਿ ਰਾਜਸ ਤਾਮਸ ਸਾਤਕ ॥
5ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥
6ਕਈ ਕੋਟਿ ਕੀਏ ਰਤਨ ਸਮੁਦ ॥
7ਕਈ ਕੋਟਿ ਨਾਨਾ ਪ੍ਰਕਾਰ ਜੰਤ ॥
8ਕਈ ਕੋਟਿ ਕੀਏ ਚਿਰ ਜੀਵੇ ॥
9ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥
10ਕਈ ਕੋਟਿ ਜਖੵ ਕਿੰਨਰ ਪਿਸਾਚ ॥
11ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥
12ਸਭ ਤੇ ਨੇਰੈ ਸਭਹੂ ਤੇ ਦੂਰਿ ॥
13ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥
14ਕਈ ਕੋਟਿ ਪਾਤਾਲ ਕੇ ਵਾਸੀ ॥
15ਕਈ ਕੋਟਿ ਨਰਕ ਸੁਰਗ ਨਿਵਾਸੀ ॥
16ਕਈ ਕੋਟਿ ਜਨਮਹਿ ਜੀਵਹਿ ਮਰਹਿ ॥
17ਕਈ ਕੋਟਿ ਬਹੁ ਜੋਨੀ ਫਿਰਹਿ ॥
18ਕਈ ਕੋਟਿ ਬੈਠਤ ਹੀ ਖਾਹਿ ॥
19ਕਈ ਕੋਟਿ ਘਾਲਹਿ ਥਕਿ ਪਾਹਿ ॥
20ਕਈ ਕੋਟਿ ਕੀਏ ਧਨਵੰਤ ॥
21ਕਈ ਕੋਟਿ ਮਾਇਆ ਮਹਿ ਚਿੰਤ ॥
22ਜਹ ਜਹ ਭਾਣਾ ਤਹ ਤਹ ਰਾਖੇ ॥
23ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥
24ਕਈ ਕੋਟਿ ਭਏ ਬੈਰਾਗੀ ॥
25ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥
26ਕਈ ਕੋਟਿ ਪ੍ਰਭ ਕਉ ਖੋਜੰਤੇ ॥
27ਆਤਮ ਮਹਿ ਪਾਰਬ੍ਰਹਮੁ ਲਹੰਤੇ ॥
28ਕਈ ਕੋਟਿ ਦਰਸਨ ਪ੍ਰਭ ਪਿਆਸ ॥
29ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥
30ਕਈ ਕੋਟਿ ਮਾਗਹਿ ਸਤਸੰਗੁ ॥
31ਪਾਰਬ੍ਰਹਮ ਤਿਨ ਲਾਗਾ ਰੰਗੁ ॥
32ਜਿਨ ਕਉ ਹੋਏ ਆਪਿ ਸੁਪ੍ਰਸੰਨ ॥
33ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥
34ਕਈ ਕੋਟਿ ਖਾਣੀ ਅਰੁ ਖੰਡ ॥
35ਕਈ ਕੋਟਿ ਅਕਾਸ ਬ੍ਰਹਮੰਡ ॥
36ਕਈ ਕੋਟਿ ਹੋਏ ਅਵਤਾਰ ॥
37ਕਈ ਜੁਗਤਿ ਕੀਨੋ ਬਿਸਥਾਰ ॥
38ਕਈ ਬਾਰ ਪਸਰਿਓ ਪਾਸਾਰ ॥
39ਸਦਾ ਸਦਾ ਇਕੁ ਏਕੰਕਾਰ ॥
40ਕਈ ਕੋਟਿ ਕੀਨੇ ਬਹੁ ਭਾਤਿ ॥
41ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥
42ਤਾ ਕਾ ਅੰਤੁ ਨ ਜਾਨੈ ਕੋਇ ॥
43ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥
44ਕਈ ਕੋਟਿ ਪਾਰਬ੍ਰਹਮ ਕੇ ਦਾਸ ॥
45ਤਿਨ ਹੋਵਤ ਆਤਮ ਪਰਗਾਸ ॥
46ਕਈ ਕੋਟਿ ਤਤ ਕੇ ਬੇਤੇ ॥
47ਸਦਾ ਨਿਹਾਰਹਿ ਏਕੋ ਨੇਤ੍ਰੇ ॥
48ਕਈ ਕੋਟਿ ਨਾਮ ਰਸੁ ਪੀਵਹਿ ॥
49ਅਮਰ ਭਏ ਸਦ ਸਦ ਹੀ ਜੀਵਹਿ ॥
50ਕਈ ਕੋਟਿ ਨਾਮ ਗੁਨ ਗਾਵਹਿ ॥
51ਆਤਮ ਰਸਿ ਸੁਖਿ ਸਹਜਿ ਸਮਾਵਹਿ ॥
52ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥
53ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥
54ਸਲੋਕੁ ॥
55ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥
56ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥
57ਅਸਟਪਦੀ ॥
58ਕਰਨ ਕਰਾਵਨ ਕਰਨੈ ਜੋਗੁ ॥
59ਜੋ ਤਿਸੁ ਭਾਵੈ ਸੋਈ ਹੋਗੁ ॥
60ਖਿਨ ਮਹਿ ਥਾਪਿ ਉਥਾਪਨਹਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath