ਗੁਰੂ ਗ੍ਰੰਥ ਸਾਹਿਬ 277 · Raag Gauree · Guru Arjan Dev Ji
1ਅੰਤੁ ਨਹੀ ਕਿਛੁ ਪਾਰਾਵਾਰਾ ॥
2ਹੁਕਮੇ ਧਾਰਿ ਅਧਰ ਰਹਾਵੈ ॥
3ਹੁਕਮੇ ਉਪਜੈ ਹੁਕਮਿ ਸਮਾਵੈ ॥
4ਹੁਕਮੇ ਊਚ ਨੀਚ ਬਿਉਹਾਰ ॥
5ਹੁਕਮੇ ਅਨਿਕ ਰੰਗ ਪਰਕਾਰ ॥
6ਕਰਿ ਕਰਿ ਦੇਖੈ ਅਪਨੀ ਵਡਿਆਈ ॥
7ਨਾਨਕ ਸਭ ਮਹਿ ਰਹਿਆ ਸਮਾਈ ॥੧॥
8ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥
9ਪ੍ਰਭ ਭਾਵੈ ਤਾ ਪਾਥਰ ਤਰਾਵੈ ॥
10ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥
11ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥
12ਪ੍ਰਭ ਭਾਵੈ ਤਾ ਪਤਿਤ ਉਧਾਰੈ ॥
13ਆਪਿ ਕਰੈ ਆਪਨ ਬੀਚਾਰੈ ॥
14ਦੁਹਾ ਸਿਰਿਆ ਕਾ ਆਪਿ ਸੁਆਮੀ ॥
15ਖੇਲੈ ਬਿਗਸੈ ਅੰਤਰਜਾਮੀ ॥
16ਜੋ ਭਾਵੈ ਸੋ ਕਾਰ ਕਰਾਵੈ ॥
17ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥
18ਕਹੁ ਮਾਨੁਖ ਤੇ ਕਿਆ ਹੋਇ ਆਵੈ ॥
19ਜੋ ਤਿਸੁ ਭਾਵੈ ਸੋਈ ਕਰਾਵੈ ॥
20ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥
21ਜੋ ਤਿਸੁ ਭਾਵੈ ਸੋਈ ਕਰੇਇ ॥
22ਅਨਜਾਨਤ ਬਿਖਿਆ ਮਹਿ ਰਚੈ ॥
23ਜੇ ਜਾਨਤ ਆਪਨ ਆਪ ਬਚੈ ॥
24ਭਰਮੇ ਭੂਲਾ ਦਹ ਦਿਸਿ ਧਾਵੈ ॥
25ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥
26ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥
27ਨਾਨਕ ਤੇ ਜਨ ਨਾਮਿ ਮਿਲੇਇ ॥੩॥
28ਖਿਨ ਮਹਿ ਨੀਚ ਕੀਟ ਕਉ ਰਾਜ ॥
29ਪਾਰਬ੍ਰਹਮ ਗਰੀਬ ਨਿਵਾਜ ॥
30ਜਾ ਕਾ ਦ੍ਰਿਸਟਿ ਕਛੂ ਨ ਆਵੈ ॥
31ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥
32ਜਾ ਕਉ ਅਪੁਨੀ ਕਰੈ ਬਖਸੀਸ ॥
33ਤਾ ਕਾ ਲੇਖਾ ਨ ਗਨੈ ਜਗਦੀਸ ॥
34ਜੀਉ ਪਿੰਡੁ ਸਭ ਤਿਸ ਕੀ ਰਾਸਿ ॥
35ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥
36ਅਪਨੀ ਬਣਤ ਆਪਿ ਬਨਾਈ ॥
37ਨਾਨਕ ਜੀਵੈ ਦੇਖਿ ਬਡਾਈ ॥੪॥
38ਇਸ ਕਾ ਬਲੁ ਨਾਹੀ ਇਸੁ ਹਾਥ ॥
39ਕਰਨ ਕਰਾਵਨ ਸਰਬ ਕੋ ਨਾਥ ॥
40ਆਗਿਆਕਾਰੀ ਬਪੁਰਾ ਜੀਉ ॥
41ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥
42ਕਬਹੂ ਊਚ ਨੀਚ ਮਹਿ ਬਸੈ ॥
43ਕਬਹੂ ਸੋਗ ਹਰਖ ਰੰਗਿ ਹਸੈ ॥
44ਕਬਹੂ ਨਿੰਦ ਚਿੰਦ ਬਿਉਹਾਰ ॥
45ਕਬਹੂ ਊਭ ਅਕਾਸ ਪਇਆਲ ॥
46ਕਬਹੂ ਬੇਤਾ ਬ੍ਰਹਮ ਬੀਚਾਰ ॥
47ਨਾਨਕ ਆਪਿ ਮਿਲਾਵਣਹਾਰ ॥੫॥
48ਕਬਹੂ ਨਿਰਤਿ ਕਰੈ ਬਹੁ ਭਾਤਿ ॥
49ਕਬਹੂ ਸੋਇ ਰਹੈ ਦਿਨੁ ਰਾਤਿ ॥
50ਕਬਹੂ ਮਹਾ ਕ੍ਰੋਧ ਬਿਕਰਾਲ ॥
51ਕਬਹੂੰ ਸਰਬ ਕੀ ਹੋਤ ਰਵਾਲ ॥
52ਕਬਹੂ ਹੋਇ ਬਹੈ ਬਡ ਰਾਜਾ ॥
53ਕਬਹੁ ਭੇਖਾਰੀ ਨੀਚ ਕਾ ਸਾਜਾ ॥
54ਕਬਹੂ ਅਪਕੀਰਤਿ ਮਹਿ ਆਵੈ ॥
55ਕਬਹੂ ਭਲਾ ਭਲਾ ਕਹਾਵੈ ॥
56ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥
57ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥੬॥
58ਕਬਹੂ ਹੋਇ ਪੰਡਿਤੁ ਕਰੇ ਬਖੵਾਨੁ ॥
59ਕਬਹੂ ਮੋਨਿਧਾਰੀ ਲਾਵੈ ਧਿਆਨੁ ॥
60ਕਬਹੂ ਤਟ ਤੀਰਥ ਇਸਨਾਨ ॥
61ਕਬਹੂ ਸਿਧ ਸਾਧਿਕ ਮੁਖਿ ਗਿਆਨ ॥
62ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥
63ਅਨਿਕ ਜੋਨਿ ਭਰਮੈ ਭਰਮੀਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath