ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 278 · Raag Gauree · Guru Arjan Dev Ji

1ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥

2ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥

3ਜੋ ਤਿਸੁ ਭਾਵੈ ਸੋਈ ਹੋਇ ॥

4ਨਾਨਕ ਦੂਜਾ ਅਵਰੁ ਨ ਕੋਇ ॥੭॥

5ਕਬਹੂ ਸਾਧਸੰਗਤਿ ਇਹੁ ਪਾਵੈ ॥

6ਉਸੁ ਅਸਥਾਨ ਤੇ ਬਹੁਰਿ ਨ ਆਵੈ ॥

7ਅੰਤਰਿ ਹੋਇ ਗਿਆਨ ਪਰਗਾਸੁ ॥

8ਉਸੁ ਅਸਥਾਨ ਕਾ ਨਹੀ ਬਿਨਾਸੁ ॥

9ਮਨ ਤਨ ਨਾਮਿ ਰਤੇ ਇਕ ਰੰਗਿ ॥

10ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥

11ਜਿਉ ਜਲ ਮਹਿ ਜਲੁ ਆਇ ਖਟਾਨਾ ॥

12ਤਿਉ ਜੋਤੀ ਸੰਗਿ ਜੋਤਿ ਸਮਾਨਾ ॥

13ਮਿਟਿ ਗਏ ਗਵਨ ਪਾਏ ਬਿਸ੍ਰਾਮ ॥

14ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥

15ਸਲੋਕੁ ॥

16ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥

17ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥

18ਅਸਟਪਦੀ ॥

19ਜਿਸ ਕੈ ਅੰਤਰਿ ਰਾਜ ਅਭਿਮਾਨੁ ॥

20ਸੋ ਨਰਕਪਾਤੀ ਹੋਵਤ ਸੁਆਨੁ ॥

21ਜੋ ਜਾਨੈ ਮੈ ਜੋਬਨਵੰਤੁ ॥

22ਸੋ ਹੋਵਤ ਬਿਸਟਾ ਕਾ ਜੰਤੁ ॥

23ਆਪਸ ਕਉ ਕਰਮਵੰਤੁ ਕਹਾਵੈ ॥

24ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥

25ਧਨ ਭੂਮਿ ਕਾ ਜੋ ਕਰੈ ਗੁਮਾਨੁ ॥

26ਸੋ ਮੂਰਖੁ ਅੰਧਾ ਅਗਿਆਨੁ ॥

27ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥

28ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥

29ਧਨਵੰਤਾ ਹੋਇ ਕਰਿ ਗਰਬਾਵੈ ॥

30ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥

31ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥

32ਪਲ ਭੀਤਰਿ ਤਾ ਕਾ ਹੋਇ ਬਿਨਾਸ ॥

33ਸਭ ਤੇ ਆਪ ਜਾਨੈ ਬਲਵੰਤੁ ॥

34ਖਿਨ ਮਹਿ ਹੋਇ ਜਾਇ ਭਸਮੰਤੁ ॥

35ਕਿਸੈ ਨ ਬਦੈ ਆਪਿ ਅਹੰਕਾਰੀ ॥

36ਧਰਮ ਰਾਇ ਤਿਸੁ ਕਰੇ ਖੁਆਰੀ ॥

37ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥

38ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥

39ਕੋਟਿ ਕਰਮ ਕਰੈ ਹਉ ਧਾਰੇ ॥

40ਸ੍ਰਮੁ ਪਾਵੈ ਸਗਲੇ ਬਿਰਥਾਰੇ ॥

41ਅਨਿਕ ਤਪਸਿਆ ਕਰੇ ਅਹੰਕਾਰ ॥

42ਨਰਕ ਸੁਰਗ ਫਿਰਿ ਫਿਰਿ ਅਵਤਾਰ ॥

43ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥

44ਹਰਿ ਦਰਗਹ ਕਹੁ ਕੈਸੇ ਗਵੈ ॥

45ਆਪਸ ਕਉ ਜੋ ਭਲਾ ਕਹਾਵੈ ॥

46ਤਿਸਹਿ ਭਲਾਈ ਨਿਕਟਿ ਨ ਆਵੈ ॥

47ਸਰਬ ਕੀ ਰੇਨ ਜਾ ਕਾ ਮਨੁ ਹੋਇ ॥

48ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥

49ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥

50ਤਬ ਇਸ ਕਉ ਸੁਖੁ ਨਾਹੀ ਕੋਇ ॥

51ਜਬ ਇਹ ਜਾਨੈ ਮੈ ਕਿਛੁ ਕਰਤਾ ॥

52ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥

53ਜਬ ਧਾਰੈ ਕੋਊ ਬੈਰੀ ਮੀਤੁ ॥

54ਤਬ ਲਗੁ ਨਿਹਚਲੁ ਨਾਹੀ ਚੀਤੁ ॥

55ਜਬ ਲਗੁ ਮੋਹ ਮਗਨ ਸੰਗਿ ਮਾਇ ॥

56ਤਬ ਲਗੁ ਧਰਮ ਰਾਇ ਦੇਇ ਸਜਾਇ ॥

57ਪ੍ਰਭ ਕਿਰਪਾ ਤੇ ਬੰਧਨ ਤੂਟੈ ॥

58ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥

59ਸਹਸ ਖਟੇ ਲਖ ਕਉ ਉਠਿ ਧਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath