ਗੁਰੂ ਗ੍ਰੰਥ ਸਾਹਿਬ 279 · Raag Gauree · Guru Arjan Dev Ji
1ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥
2ਅਨਿਕ ਭੋਗ ਬਿਖਿਆ ਕੇ ਕਰੈ ॥
3ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥
4ਬਿਨਾ ਸੰਤੋਖ ਨਹੀ ਕੋਊ ਰਾਜੈ ॥
5ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥
6ਨਾਮ ਰੰਗਿ ਸਰਬ ਸੁਖੁ ਹੋਇ ॥
7ਬਡਭਾਗੀ ਕਿਸੈ ਪਰਾਪਤਿ ਹੋਇ ॥
8ਕਰਨ ਕਰਾਵਨ ਆਪੇ ਆਪਿ ॥
9ਸਦਾ ਸਦਾ ਨਾਨਕ ਹਰਿ ਜਾਪਿ ॥੫॥
10ਕਰਨ ਕਰਾਵਨ ਕਰਨੈਹਾਰੁ ॥
11ਇਸ ਕੈ ਹਾਥਿ ਕਹਾ ਬੀਚਾਰੁ ॥
12ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥
13ਆਪੇ ਆਪਿ ਆਪਿ ਪ੍ਰਭੁ ਸੋਇ ॥
14ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥
15ਸਭ ਤੇ ਦੂਰਿ ਸਭਹੂ ਕੈ ਸੰਗਿ ॥
16ਬੂਝੈ ਦੇਖੈ ਕਰੈ ਬਿਬੇਕ ॥
17ਆਪਹਿ ਏਕ ਆਪਹਿ ਅਨੇਕ ॥
18ਮਰੈ ਨ ਬਿਨਸੈ ਆਵੈ ਨ ਜਾਇ ॥
19ਨਾਨਕ ਸਦ ਹੀ ਰਹਿਆ ਸਮਾਇ ॥੬॥
20ਆਪਿ ਉਪਦੇਸੈ ਸਮਝੈ ਆਪਿ ॥
21ਆਪੇ ਰਚਿਆ ਸਭ ਕੈ ਸਾਥਿ ॥
22ਆਪਿ ਕੀਨੋ ਆਪਨ ਬਿਸਥਾਰੁ ॥
23ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥
24ਉਸ ਤੇ ਭਿੰਨ ਕਹਹੁ ਕਿਛੁ ਹੋਇ ॥
25ਥਾਨ ਥਨੰਤਰਿ ਏਕੈ ਸੋਇ ॥
26ਅਪੁਨੇ ਚਲਿਤ ਆਪਿ ਕਰਣੈਹਾਰ ॥
27ਕਉਤਕ ਕਰੈ ਰੰਗ ਆਪਾਰ ॥
28ਮਨ ਮਹਿ ਆਪਿ ਮਨ ਅਪੁਨੇ ਮਾਹਿ ॥
29ਨਾਨਕ ਕੀਮਤਿ ਕਹਨੁ ਨ ਜਾਇ ॥੭॥
30ਸਤਿ ਸਤਿ ਸਤਿ ਪ੍ਰਭੁ ਸੁਆਮੀ ॥
31ਗੁਰ ਪਰਸਾਦਿ ਕਿਨੈ ਵਖਿਆਨੀ ॥
32ਸਚੁ ਸਚੁ ਸਚੁ ਸਭੁ ਕੀਨਾ ॥
33ਕੋਟਿ ਮਧੇ ਕਿਨੈ ਬਿਰਲੈ ਚੀਨਾ ॥
34ਭਲਾ ਭਲਾ ਭਲਾ ਤੇਰਾ ਰੂਪ ॥
35ਅਤਿ ਸੁੰਦਰ ਅਪਾਰ ਅਨੂਪ ॥
36ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥
37ਘਟਿ ਘਟਿ ਸੁਨੀ ਸ੍ਰਵਨ ਬਖੵਾਣੀ ॥
38ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥
39ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥
40ਸਲੋਕੁ ॥
41ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥
42ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥
43ਅਸਟਪਦੀ ॥
44ਸੰਤ ਕੈ ਦੂਖਨਿ ਆਰਜਾ ਘਟੈ ॥
45ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥
46ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥
47ਸੰਤ ਕੈ ਦੂਖਨਿ ਨਰਕ ਮਹਿ ਪਾਇ ॥
48ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥
49ਸੰਤ ਕੈ ਦੂਖਨਿ ਸੋਭਾ ਤੇ ਹੀਨ ॥
50ਸੰਤ ਕੇ ਹਤੇ ਕਉ ਰਖੈ ਨ ਕੋਇ ॥
51ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥
52ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥
53ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥
54ਸੰਤ ਕੇ ਦੂਖਨ ਤੇ ਮੁਖੁ ਭਵੈ ॥
55ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥
56ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥
57ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥
58ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥
59ਸੰਤ ਕੈ ਦੂਖਨਿ ਸਭੁ ਕੋ ਛਲੈ ॥
60ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥
61ਸੰਤ ਕੈ ਦੂਖਨਿ ਨੀਚੁ ਨੀਚਾਇ ॥
62ਸੰਤ ਦੋਖੀ ਕਾ ਥਾਉ ਕੋ ਨਾਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath