ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 27 · Siree Raag

1ਸਿਰੀਰਾਗੁ ਮਹਲਾ ੩ ਘਰੁ ੧ ॥

2ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥

3ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥

4ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥

5ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥

6ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥

7ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ ਰਹਾਉ ॥

8ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥

9ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥

10ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥

11ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥੨॥

12ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥

13ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥

14ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥

15ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥

16ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥

17ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥

18ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥

19ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥

20ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥

21ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥

22ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥

23ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥

24ਸਿਰੀਰਾਗੁ ਮਹਲਾ ੩ ॥

25ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥

26ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥

27ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥

28ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥

29ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥

30ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥

31ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥

32ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥

33ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥

34ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥

35ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥

36ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥

37ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥

38ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath