ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 280 · Raag Gauree · Guru Arjan Dev Ji

1ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥

2ਸੰਤ ਕਾ ਨਿੰਦਕੁ ਮਹਾ ਅਤਤਾਈ ॥

3ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥

4ਸੰਤ ਕਾ ਨਿੰਦਕੁ ਮਹਾ ਹਤਿਆਰਾ ॥

5ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥

6ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥

7ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥

8ਸੰਤ ਕੇ ਨਿੰਦਕ ਕਉ ਸਰਬ ਰੋਗ ॥

9ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥

10ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥

11ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥

12ਸੰਤ ਕਾ ਦੋਖੀ ਸਦਾ ਅਪਵਿਤੁ ॥

13ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥

14ਸੰਤ ਕੇ ਦੋਖੀ ਕਉ ਡਾਨੁ ਲਾਗੈ ॥

15ਸੰਤ ਕੇ ਦੋਖੀ ਕਉ ਸਭ ਤਿਆਗੈ ॥

16ਸੰਤ ਕਾ ਦੋਖੀ ਮਹਾ ਅਹੰਕਾਰੀ ॥

17ਸੰਤ ਕਾ ਦੋਖੀ ਸਦਾ ਬਿਕਾਰੀ ॥

18ਸੰਤ ਕਾ ਦੋਖੀ ਜਨਮੈ ਮਰੈ ॥

19ਸੰਤ ਕੀ ਦੂਖਨਾ ਸੁਖ ਤੇ ਟਰੈ ॥

20ਸੰਤ ਕੇ ਦੋਖੀ ਕਉ ਨਾਹੀ ਠਾਉ ॥

21ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥

22ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥

23ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥

24ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥

25ਸੰਤ ਕਾ ਦੋਖੀ ਉਝੜਿ ਪਾਈਐ ॥

26ਸੰਤ ਕਾ ਦੋਖੀ ਅੰਤਰ ਤੇ ਥੋਥਾ ॥

27ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥

28ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥

29ਆਪਨ ਬੀਜਿ ਆਪੇ ਹੀ ਖਾਹਿ ॥

30ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥

31ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥

32ਸੰਤ ਕਾ ਦੋਖੀ ਇਉ ਬਿਲਲਾਇ ॥

33ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥

34ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥

35ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥

36ਸੰਤ ਕਾ ਦੋਖੀ ਛੁਟੈ ਇਕੇਲਾ ॥

37ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥

38ਸੰਤ ਕਾ ਦੋਖੀ ਧਰਮ ਤੇ ਰਹਤ ॥

39ਸੰਤ ਕਾ ਦੋਖੀ ਸਦ ਮਿਥਿਆ ਕਹਤ ॥

40ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥

41ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥

42ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥

43ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥

44ਸੰਤ ਕਾ ਦੋਖੀ ਸਦਾ ਸਹਕਾਈਐ ॥

45ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥

46ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥

47ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥

48ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥

49ਜੈਸਾ ਭਾਵੈ ਤੈਸਾ ਕੋਈ ਹੋਇ ॥

50ਪਇਆ ਕਿਰਤੁ ਨ ਮੇਟੈ ਕੋਇ ॥

51ਨਾਨਕ ਜਾਨੈ ਸਚਾ ਸੋਇ ॥੭॥

52ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥

53ਸਦਾ ਸਦਾ ਤਿਸ ਕਉ ਨਮਸਕਾਰੁ ॥

54ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥

55ਤਿਸਹਿ ਧਿਆਵਹੁ ਸਾਸਿ ਗਿਰਾਸਿ ॥

56ਸਭੁ ਕਛੁ ਵਰਤੈ ਤਿਸ ਕਾ ਕੀਆ ॥

57ਜੈਸਾ ਕਰੇ ਤੈਸਾ ਕੋ ਥੀਆ ॥

58ਅਪਨਾ ਖੇਲੁ ਆਪਿ ਕਰਨੈਹਾਰੁ ॥

59ਦੂਸਰ ਕਉਨੁ ਕਹੈ ਬੀਚਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath