ਗੁਰੂ ਗ੍ਰੰਥ ਸਾਹਿਬ 281 · Raag Gauree · Guru Arjan Dev Ji
1ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥
2ਬਡਭਾਗੀ ਨਾਨਕ ਜਨ ਸੇਇ ॥੮॥੧੩॥
3ਸਲੋਕੁ ॥
4ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥
5ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥੧॥
6ਅਸਟਪਦੀ ॥
7ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥
8ਦੇਵਨ ਕਉ ਏਕੈ ਭਗਵਾਨੁ ॥
9ਜਿਸ ਕੈ ਦੀਐ ਰਹੈ ਅਘਾਇ ॥
10ਬਹੁਰਿ ਨ ਤ੍ਰਿਸਨਾ ਲਾਗੈ ਆਇ ॥
11ਮਾਰੈ ਰਾਖੈ ਏਕੋ ਆਪਿ ॥
12ਮਾਨੁਖ ਕੈ ਕਿਛੁ ਨਾਹੀ ਹਾਥਿ ॥
13ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥
14ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥
15ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥
16ਨਾਨਕ ਬਿਘਨੁ ਨ ਲਾਗੈ ਕੋਇ ॥੧॥
17ਉਸਤਤਿ ਮਨ ਮਹਿ ਕਰਿ ਨਿਰੰਕਾਰ ॥
18ਕਰਿ ਮਨ ਮੇਰੇ ਸਤਿ ਬਿਉਹਾਰ ॥
19ਨਿਰਮਲ ਰਸਨਾ ਅੰਮ੍ਰਿਤੁ ਪੀਉ ॥
20ਸਦਾ ਸੁਹੇਲਾ ਕਰਿ ਲੇਹਿ ਜੀਉ ॥
21ਨੈਨਹੁ ਪੇਖੁ ਠਾਕੁਰ ਕਾ ਰੰਗੁ ॥
22ਸਾਧਸੰਗਿ ਬਿਨਸੈ ਸਭ ਸੰਗੁ ॥
23ਚਰਨ ਚਲਉ ਮਾਰਗਿ ਗੋਬਿੰਦ ॥
24ਮਿਟਹਿ ਪਾਪ ਜਪੀਐ ਹਰਿ ਬਿੰਦ ॥
25ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥
26ਹਰਿ ਦਰਗਹ ਨਾਨਕ ਊਜਲ ਮਥਾ ॥੨॥
27ਬਡਭਾਗੀ ਤੇ ਜਨ ਜਗ ਮਾਹਿ ॥
28ਸਦਾ ਸਦਾ ਹਰਿ ਕੇ ਗੁਨ ਗਾਹਿ ॥
29ਰਾਮ ਨਾਮ ਜੋ ਕਰਹਿ ਬੀਚਾਰ ॥
30ਸੇ ਧਨਵੰਤ ਗਨੀ ਸੰਸਾਰ ॥
31ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥
32ਸਦਾ ਸਦਾ ਜਾਨਹੁ ਤੇ ਸੁਖੀ ॥
33ਏਕੋ ਏਕੁ ਏਕੁ ਪਛਾਨੈ ॥
34ਇਤ ਉਤ ਕੀ ਓਹੁ ਸੋਝੀ ਜਾਨੈ ॥
35ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥
36ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥
37ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥
38ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥
39ਸਾਧਸੰਗਿ ਹਰਿ ਹਰਿ ਜਸੁ ਕਹਤ ॥
40ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥
41ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥
42ਗ੍ਰਿਹਸਤ ਮਹਿ ਸੋਈ ਨਿਰਬਾਨੁ ॥
43ਏਕ ਊਪਰਿ ਜਿਸੁ ਜਨ ਕੀ ਆਸਾ ॥
44ਤਿਸ ਕੀ ਕਟੀਐ ਜਮ ਕੀ ਫਾਸਾ ॥
45ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥
46ਨਾਨਕ ਤਿਸਹਿ ਨ ਲਾਗਹਿ ਦੂਖ ॥੪॥
47ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥
48ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥
49ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥
50ਸੋ ਸੇਵਕੁ ਕਹੁ ਕਿਸ ਤੇ ਡਰੈ ॥
51ਜੈਸਾ ਸਾ ਤੈਸਾ ਦ੍ਰਿਸਟਾਇਆ ॥
52ਅਪੁਨੇ ਕਾਰਜ ਮਹਿ ਆਪਿ ਸਮਾਇਆ ॥
53ਸੋਧਤ ਸੋਧਤ ਸੋਧਤ ਸੀਝਿਆ ॥
54ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥
55ਜਬ ਦੇਖਉ ਤਬ ਸਭੁ ਕਿਛੁ ਮੂਲੁ ॥
56ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥
57ਨਹ ਕਿਛੁ ਜਨਮੈ ਨਹ ਕਿਛੁ ਮਰੈ ॥
58ਆਪਨ ਚਲਿਤੁ ਆਪ ਹੀ ਕਰੈ ॥
59ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥
60ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath