ਗੁਰੂ ਗ੍ਰੰਥ ਸਾਹਿਬ 282 · Raag Gauree · Guru Arjan Dev Ji
1ਆਪੇ ਆਪਿ ਸਗਲ ਮਹਿ ਆਪਿ ॥
2ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥
3ਅਬਿਨਾਸੀ ਨਾਹੀ ਕਿਛੁ ਖੰਡ ॥
4ਧਾਰਣ ਧਾਰਿ ਰਹਿਓ ਬ੍ਰਹਮੰਡ ॥
5ਅਲਖ ਅਭੇਵ ਪੁਰਖ ਪਰਤਾਪ ॥
6ਆਪਿ ਜਪਾਏ ਤ ਨਾਨਕ ਜਾਪ ॥੬॥
7ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥
8ਸਗਲ ਸੰਸਾਰੁ ਉਧਰੈ ਤਿਨ ਮੰਤ ॥
9ਪ੍ਰਭ ਕੇ ਸੇਵਕ ਸਗਲ ਉਧਾਰਨ ॥
10ਪ੍ਰਭ ਕੇ ਸੇਵਕ ਦੂਖ ਬਿਸਾਰਨ ॥
11ਆਪੇ ਮੇਲਿ ਲਏ ਕਿਰਪਾਲ ॥
12ਗੁਰ ਕਾ ਸਬਦੁ ਜਪਿ ਭਏ ਨਿਹਾਲ ॥
13ਉਨ ਕੀ ਸੇਵਾ ਸੋਈ ਲਾਗੈ ॥
14ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥
15ਨਾਮੁ ਜਪਤ ਪਾਵਹਿ ਬਿਸ੍ਰਾਮੁ ॥
16ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥
17ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥
18ਸਦਾ ਸਦਾ ਬਸੈ ਹਰਿ ਸੰਗਿ ॥
19ਸਹਜ ਸੁਭਾਇ ਹੋਵੈ ਸੋ ਹੋਇ ॥
20ਕਰਣੈਹਾਰੁ ਪਛਾਣੈ ਸੋਇ ॥
21ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥
22ਜੈਸਾ ਸਾ ਤੈਸਾ ਦ੍ਰਿਸਟਾਨਾ ॥
23ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥
24ਓਇ ਸੁਖ ਨਿਧਾਨ ਉਨਹੂ ਬਨਿ ਆਏ ॥
25ਆਪਸ ਕਉ ਆਪਿ ਦੀਨੋ ਮਾਨੁ ॥
26ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥
27ਸਲੋਕੁ ॥
28ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
29ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥
30ਅਸਟਪਦੀ ॥
31ਟੂਟੀ ਗਾਢਨਹਾਰ ਗੋੁਪਾਲ ॥
32ਸਰਬ ਜੀਆ ਆਪੇ ਪ੍ਰਤਿਪਾਲ ॥
33ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥
34ਤਿਸ ਤੇ ਬਿਰਥਾ ਕੋਈ ਨਾਹਿ ॥
35ਰੇ ਮਨ ਮੇਰੇ ਸਦਾ ਹਰਿ ਜਾਪਿ ॥
36ਅਬਿਨਾਸੀ ਪ੍ਰਭੁ ਆਪੇ ਆਪਿ ॥
37ਆਪਨ ਕੀਆ ਕਛੂ ਨ ਹੋਇ ॥
38ਜੇ ਸਉ ਪ੍ਰਾਨੀ ਲੋਚੈ ਕੋਇ ॥
39ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥
40ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥
41ਰੂਪਵੰਤੁ ਹੋਇ ਨਾਹੀ ਮੋਹੈ ॥
42ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥
43ਧਨਵੰਤਾ ਹੋਇ ਕਿਆ ਕੋ ਗਰਬੈ ॥
44ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥
45ਅਤਿ ਸੂਰਾ ਜੇ ਕੋਊ ਕਹਾਵੈ ॥
46ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥
47ਜੇ ਕੋ ਹੋਇ ਬਹੈ ਦਾਤਾਰੁ ॥
48ਤਿਸੁ ਦੇਨਹਾਰੁ ਜਾਨੈ ਗਾਵਾਰੁ ॥
49ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥
50ਨਾਨਕ ਸੋ ਜਨੁ ਸਦਾ ਅਰੋਗੁ ॥੨॥
51ਜਿਉ ਮੰਦਰ ਕਉ ਥਾਮੈ ਥੰਮਨੁ ॥
52ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥
53ਜਿਉ ਪਾਖਾਣੁ ਨਾਵ ਚੜਿ ਤਰੈ ॥
54ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥
55ਜਿਉ ਅੰਧਕਾਰ ਦੀਪਕ ਪਰਗਾਸੁ ॥
56ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥
57ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥
58ਤਿਨ ਸੰਤਨ ਕੀ ਬਾਛਉ ਧੂਰਿ ॥
59ਨਾਨਕ ਕੀ ਹਰਿ ਲੋਚਾ ਪੂਰਿ ॥੩॥
60ਮਨ ਮੂਰਖ ਕਾਹੇ ਬਿਲਲਾਈਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath