ਗੁਰੂ ਗ੍ਰੰਥ ਸਾਹਿਬ 284 · Raag Gauree · Guru Arjan Dev Ji
1ਨਾਨਕ ਕੈ ਮਨਿ ਇਹੁ ਅਨਰਾਉ ॥੧॥
2ਮਨਸਾ ਪੂਰਨ ਸਰਨਾ ਜੋਗ ॥
3ਜੋ ਕਰਿ ਪਾਇਆ ਸੋਈ ਹੋਗੁ ॥
4ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥
5ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥
6ਅਨਦ ਰੂਪ ਮੰਗਲ ਸਦ ਜਾ ਕੈ ॥
7ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥
8ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥
9ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥
10ਧਿਆਇ ਧਿਆਇ ਭਗਤਹ ਸੁਖੁ ਪਾਇਆ ॥
11ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥
12ਜਾ ਕੀ ਲੀਲਾ ਕੀ ਮਿਤਿ ਨਾਹਿ ॥
13ਸਗਲ ਦੇਵ ਹਾਰੇ ਅਵਗਾਹਿ ॥
14ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥
15ਸਗਲ ਪਰੋਈ ਅਪੁਨੈ ਸੂਤਿ ॥
16ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥
17ਤਿਹੁ ਗੁਣ ਮਹਿ ਜਾ ਕਉ ਭਰਮਾਏ ॥
18ਜਨਮਿ ਮਰੈ ਫਿਰਿ ਆਵੈ ਜਾਏ ॥
19ਊਚ ਨੀਚ ਤਿਸ ਕੇ ਅਸਥਾਨ ॥
20ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥
21ਨਾਨਾ ਰੂਪ ਨਾਨਾ ਜਾ ਕੇ ਰੰਗ ॥
22ਨਾਨਾ ਭੇਖ ਕਰਹਿ ਇਕ ਰੰਗ ॥
23ਨਾਨਾ ਬਿਧਿ ਕੀਨੋ ਬਿਸਥਾਰੁ ॥
24ਪ੍ਰਭੁ ਅਬਿਨਾਸੀ ਏਕੰਕਾਰੁ ॥
25ਨਾਨਾ ਚਲਿਤ ਕਰੇ ਖਿਨ ਮਾਹਿ ॥
26ਪੂਰਿ ਰਹਿਓ ਪੂਰਨੁ ਸਭ ਠਾਇ ॥
27ਨਾਨਾ ਬਿਧਿ ਕਰਿ ਬਨਤ ਬਨਾਈ ॥
28ਅਪਨੀ ਕੀਮਤਿ ਆਪੇ ਪਾਈ ॥
29ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥
30ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥
31ਨਾਮ ਕੇ ਧਾਰੇ ਸਗਲੇ ਜੰਤ ॥
32ਨਾਮ ਕੇ ਧਾਰੇ ਖੰਡ ਬ੍ਰਹਮੰਡ ॥
33ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥
34ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥
35ਨਾਮ ਕੇ ਧਾਰੇ ਆਗਾਸ ਪਾਤਾਲ ॥
36ਨਾਮ ਕੇ ਧਾਰੇ ਸਗਲ ਆਕਾਰ ॥
37ਨਾਮ ਕੇ ਧਾਰੇ ਪੁਰੀਆ ਸਭ ਭਵਨ ॥
38ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥
39ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥
40ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥
41ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥
42ਪੁਰਖੁ ਸਤਿ ਕੇਵਲ ਪਰਧਾਨੁ ॥
43ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥
44ਸਤਿ ਪੁਰਖ ਸਭ ਮਾਹਿ ਸਮਾਣੀ ॥
45ਸਤਿ ਕਰਮੁ ਜਾ ਕੀ ਰਚਨਾ ਸਤਿ ॥
46ਮੂਲੁ ਸਤਿ ਸਤਿ ਉਤਪਤਿ ॥
47ਸਤਿ ਕਰਣੀ ਨਿਰਮਲ ਨਿਰਮਲੀ ॥
48ਜਿਸਹਿ ਬੁਝਾਏ ਤਿਸਹਿ ਸਭ ਭਲੀ ॥
49ਸਤਿ ਨਾਮੁ ਪ੍ਰਭ ਕਾ ਸੁਖਦਾਈ ॥
50ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥
51ਸਤਿ ਬਚਨ ਸਾਧੂ ਉਪਦੇਸ ॥
52ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
53ਸਤਿ ਨਿਰਤਿ ਬੂਝੈ ਜੇ ਕੋਇ ॥
54ਨਾਮੁ ਜਪਤ ਤਾ ਕੀ ਗਤਿ ਹੋਇ ॥
55ਆਪਿ ਸਤਿ ਕੀਆ ਸਭੁ ਸਤਿ ॥
56ਆਪੇ ਜਾਨੈ ਅਪਨੀ ਮਿਤਿ ਗਤਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath