ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 285 · Raag Gauree · Guru Arjan Dev Ji

1ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥

2ਅਵਰ ਨ ਬੂਝਿ ਕਰਤ ਬੀਚਾਰੁ ॥

3ਕਰਤੇ ਕੀ ਮਿਤਿ ਨ ਜਾਨੈ ਕੀਆ ॥

4ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥

5ਬਿਸਮਨ ਬਿਸਮ ਭਏ ਬਿਸਮਾਦ ॥

6ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥

7ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥

8ਗੁਰ ਕੈ ਬਚਨਿ ਪਦਾਰਥ ਲਹੇ ॥

9ਓਇ ਦਾਤੇ ਦੁਖ ਕਾਟਨਹਾਰ ॥

10ਜਾ ਕੈ ਸੰਗਿ ਤਰੈ ਸੰਸਾਰ ॥

11ਜਨ ਕਾ ਸੇਵਕੁ ਸੋ ਵਡਭਾਗੀ ॥

12ਜਨ ਕੈ ਸੰਗਿ ਏਕ ਲਿਵ ਲਾਗੀ ॥

13ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥

14ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥

15ਸਲੋਕੁ ॥

16ਆਦਿ ਸਚੁ ਜੁਗਾਦਿ ਸਚੁ ॥

17ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥

18ਅਸਟਪਦੀ ॥

19ਚਰਨ ਸਤਿ ਸਤਿ ਪਰਸਨਹਾਰ ॥

20ਪੂਜਾ ਸਤਿ ਸਤਿ ਸੇਵਦਾਰ ॥

21ਦਰਸਨੁ ਸਤਿ ਸਤਿ ਪੇਖਨਹਾਰ ॥

22ਨਾਮੁ ਸਤਿ ਸਤਿ ਧਿਆਵਨਹਾਰ ॥

23ਆਪਿ ਸਤਿ ਸਤਿ ਸਭ ਧਾਰੀ ॥

24ਆਪੇ ਗੁਣ ਆਪੇ ਗੁਣਕਾਰੀ ॥

25ਸਬਦੁ ਸਤਿ ਸਤਿ ਪ੍ਰਭੁ ਬਕਤਾ ॥

26ਸੁਰਤਿ ਸਤਿ ਸਤਿ ਜਸੁ ਸੁਨਤਾ ॥

27ਬੁਝਨਹਾਰ ਕਉ ਸਤਿ ਸਭ ਹੋਇ ॥

28ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥

29ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥

30ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥

31ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥

32ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥

33ਭੈ ਤੇ ਨਿਰਭਉ ਹੋਇ ਬਸਾਨਾ ॥

34ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥

35ਬਸਤੁ ਮਾਹਿ ਲੇ ਬਸਤੁ ਗਡਾਈ ॥

36ਤਾ ਕਉ ਭਿੰਨ ਨ ਕਹਨਾ ਜਾਈ ॥

37ਬੂਝੈ ਬੂਝਨਹਾਰੁ ਬਿਬੇਕ ॥

38ਨਾਰਾਇਨ ਮਿਲੇ ਨਾਨਕ ਏਕ ॥੨॥

39ਠਾਕੁਰ ਕਾ ਸੇਵਕੁ ਆਗਿਆਕਾਰੀ ॥

40ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥

41ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥

42ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥

43ਠਾਕੁਰ ਕਉ ਸੇਵਕੁ ਜਾਨੈ ਸੰਗਿ ॥

44ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥

45ਸੇਵਕ ਕਉ ਪ੍ਰਭ ਪਾਲਨਹਾਰਾ ॥

46ਸੇਵਕ ਕੀ ਰਾਖੈ ਨਿਰੰਕਾਰਾ ॥

47ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥

48ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥

49ਅਪੁਨੇ ਜਨ ਕਾ ਪਰਦਾ ਢਾਕੈ ॥

50ਅਪਨੇ ਸੇਵਕ ਕੀ ਸਰਪਰ ਰਾਖੈ ॥

51ਅਪਨੇ ਦਾਸ ਕਉ ਦੇਇ ਵਡਾਈ ॥

52ਅਪਨੇ ਸੇਵਕ ਕਉ ਨਾਮੁ ਜਪਾਈ ॥

53ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥

54ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥

55ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥

56ਪ੍ਰਭ ਕੇ ਸੇਵਕ ਊਚ ਤੇ ਊਚੇ ॥

57ਜੋ ਪ੍ਰਭਿ ਅਪਨੀ ਸੇਵਾ ਲਾਇਆ ॥

58ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥

59ਨੀਕੀ ਕੀਰੀ ਮਹਿ ਕਲ ਰਾਖੈ ॥

60ਭਸਮ ਕਰੈ ਲਸਕਰ ਕੋਟਿ ਲਾਖੈ ॥

61ਜਿਸ ਕਾ ਸਾਸੁ ਨ ਕਾਢਤ ਆਪਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath