ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 286 · Raag Gauree · Guru Arjan Dev Ji

1ਤਾ ਕਉ ਰਾਖਤ ਦੇ ਕਰਿ ਹਾਥ ॥

2ਮਾਨਸ ਜਤਨ ਕਰਤ ਬਹੁ ਭਾਤਿ ॥

3ਤਿਸ ਕੇ ਕਰਤਬ ਬਿਰਥੇ ਜਾਤਿ ॥

4ਮਾਰੈ ਨ ਰਾਖੈ ਅਵਰੁ ਨ ਕੋਇ ॥

5ਸਰਬ ਜੀਆ ਕਾ ਰਾਖਾ ਸੋਇ ॥

6ਕਾਹੇ ਸੋਚ ਕਰਹਿ ਰੇ ਪ੍ਰਾਣੀ ॥

7ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥

8ਬਾਰੰ ਬਾਰ ਬਾਰ ਪ੍ਰਭੁ ਜਪੀਐ ॥

9ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥

10ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥

11ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥

12ਨਾਮੁ ਧਨੁ ਨਾਮੋ ਰੂਪੁ ਰੰਗੁ ॥

13ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥

14ਨਾਮ ਰਸਿ ਜੋ ਜਨ ਤ੍ਰਿਪਤਾਨੇ ॥

15ਮਨ ਤਨ ਨਾਮਹਿ ਨਾਮਿ ਸਮਾਨੇ ॥

16ਊਠਤ ਬੈਠਤ ਸੋਵਤ ਨਾਮ ॥

17ਕਹੁ ਨਾਨਕ ਜਨ ਕੈ ਸਦ ਕਾਮ ॥੬॥

18ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥

19ਪ੍ਰਭਿ ਅਪਨੈ ਜਨ ਕੀਨੀ ਦਾਤਿ ॥

20ਕਰਹਿ ਭਗਤਿ ਆਤਮ ਕੈ ਚਾਇ ॥

21ਪ੍ਰਭ ਅਪਨੇ ਸਿਉ ਰਹਹਿ ਸਮਾਇ ॥

22ਜੋ ਹੋਆ ਹੋਵਤ ਸੋ ਜਾਨੈ ॥

23ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥

24ਤਿਸ ਕੀ ਮਹਿਮਾ ਕਉਨ ਬਖਾਨਉ ॥

25ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥

26ਆਠ ਪਹਰ ਪ੍ਰਭ ਬਸਹਿ ਹਜੂਰੇ ॥

27ਕਹੁ ਨਾਨਕ ਸੇਈ ਜਨ ਪੂਰੇ ॥੭॥

28ਮਨ ਮੇਰੇ ਤਿਨ ਕੀ ਓਟ ਲੇਹਿ ॥

29ਮਨੁ ਤਨੁ ਅਪਨਾ ਤਿਨ ਜਨ ਦੇਹਿ ॥

30ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥

31ਸੋ ਜਨੁ ਸਰਬ ਥੋਕ ਕਾ ਦਾਤਾ ॥

32ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥

33ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥

34ਅਵਰ ਸਿਆਨਪ ਸਗਲੀ ਛਾਡੁ ॥

35ਤਿਸੁ ਜਨ ਕੀ ਤੂ ਸੇਵਾ ਲਾਗੁ ॥

36ਆਵਨੁ ਜਾਨੁ ਨ ਹੋਵੀ ਤੇਰਾ ॥

37ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥

38ਸਲੋਕੁ ॥

39ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥

40ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥

41ਅਸਟਪਦੀ ॥

42ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥

43ਸੇਵਕ ਕਉ ਗੁਰੁ ਸਦਾ ਦਇਆਲ ॥

44ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥

45ਗੁਰ ਬਚਨੀ ਹਰਿ ਨਾਮੁ ਉਚਰੈ ॥

46ਸਤਿਗੁਰੁ ਸਿਖ ਕੇ ਬੰਧਨ ਕਾਟੈ ॥

47ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥

48ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥

49ਗੁਰ ਕਾ ਸਿਖੁ ਵਡਭਾਗੀ ਹੇ ॥

50ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥

51ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥

52ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥

53ਗੁਰ ਕੀ ਆਗਿਆ ਮਨ ਮਹਿ ਸਹੈ ॥

54ਆਪਸ ਕਉ ਕਰਿ ਕਛੁ ਨ ਜਨਾਵੈ ॥

55ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥

56ਮਨੁ ਬੇਚੈ ਸਤਿਗੁਰ ਕੈ ਪਾਸਿ ॥

57ਤਿਸੁ ਸੇਵਕ ਕੇ ਕਾਰਜ ਰਾਸਿ ॥

58ਸੇਵਾ ਕਰਤ ਹੋਇ ਨਿਹਕਾਮੀ ॥

59ਤਿਸ ਕਉ ਹੋਤ ਪਰਾਪਤਿ ਸੁਆਮੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath