ਗੁਰੂ ਗ੍ਰੰਥ ਸਾਹਿਬ 287 · Raag Gauree · Guru Arjan Dev Ji
1ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥
2ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥
3ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥
4ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥
5ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥
6ਅਨਿਕ ਬਾਰ ਗੁਰ ਕਉ ਬਲਿ ਜਾਉ ॥
7ਸਰਬ ਨਿਧਾਨ ਜੀਅ ਕਾ ਦਾਤਾ ॥
8ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥
9ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥
10ਏਕਹਿ ਆਪਿ ਨਹੀ ਕਛੁ ਭਰਮੁ ॥
11ਸਹਸ ਸਿਆਨਪ ਲਇਆ ਨ ਜਾਈਐ ॥
12ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥
13ਸਫਲ ਦਰਸਨੁ ਪੇਖਤ ਪੁਨੀਤ ॥
14ਪਰਸਤ ਚਰਨ ਗਤਿ ਨਿਰਮਲ ਰੀਤਿ ॥
15ਭੇਟਤ ਸੰਗਿ ਰਾਮ ਗੁਨ ਰਵੇ ॥
16ਪਾਰਬ੍ਰਹਮ ਕੀ ਦਰਗਹ ਗਵੇ ॥
17ਸੁਨਿ ਕਰਿ ਬਚਨ ਕਰਨ ਆਘਾਨੇ ॥
18ਮਨਿ ਸੰਤੋਖੁ ਆਤਮ ਪਤੀਆਨੇ ॥
19ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥
20ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥
21ਗੁਣ ਬਿਅੰਤ ਕੀਮਤਿ ਨਹੀ ਪਾਇ ॥
22ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥
23ਜਿਹਬਾ ਏਕ ਉਸਤਤਿ ਅਨੇਕ ॥
24ਸਤਿ ਪੁਰਖ ਪੂਰਨ ਬਿਬੇਕ ॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥
25ਅਗਮ ਅਗੋਚਰ ਪ੍ਰਭ ਨਿਰਬਾਨੀ ॥
26ਨਿਰਾਹਾਰ ਨਿਰਵੈਰ ਸੁਖਦਾਈ ॥
27ਤਾ ਕੀ ਕੀਮਤਿ ਕਿਨੈ ਨ ਪਾਈ ॥
28ਅਨਿਕ ਭਗਤ ਬੰਦਨ ਨਿਤ ਕਰਹਿ ॥
29ਚਰਨ ਕਮਲ ਹਿਰਦੈ ਸਿਮਰਹਿ ॥
30ਸਦ ਬਲਿਹਾਰੀ ਸਤਿਗੁਰ ਅਪਨੇ ॥
31ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥
32ਇਹੁ ਹਰਿ ਰਸੁ ਪਾਵੈ ਜਨੁ ਕੋਇ ॥
33ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥
34ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥
35ਆਠ ਪਹਰ ਹਰਿ ਕਾ ਨਾਮੁ ਲੇਇ ॥
36ਸਚੁ ਉਪਦੇਸੁ ਸੇਵਕ ਕਉ ਦੇਇ ॥
37ਮੋਹ ਮਾਇਆ ਕੈ ਸੰਗਿ ਨ ਲੇਪੁ ॥
38ਮਨ ਮਹਿ ਰਾਖੈ ਹਰਿ ਹਰਿ ਏਕੁ ॥
39ਅੰਧਕਾਰ ਦੀਪਕ ਪਰਗਾਸੇ ॥
40ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥
41ਤਪਤਿ ਮਾਹਿ ਠਾਢਿ ਵਰਤਾਈ ॥
42ਅਨਦੁ ਭਇਆ ਦੁਖ ਨਾਠੇ ਭਾਈ ॥
43ਜਨਮ ਮਰਨ ਕੇ ਮਿਟੇ ਅੰਦੇਸੇ ॥
44ਸਾਧੂ ਕੇ ਪੂਰਨ ਉਪਦੇਸੇ ॥
45ਭਉ ਚੂਕਾ ਨਿਰਭਉ ਹੋਇ ਬਸੇ ॥
46ਸਗਲ ਬਿਆਧਿ ਮਨ ਤੇ ਖੈ ਨਸੇ ॥
47ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥
48ਸਾਧਸੰਗਿ ਜਪਿ ਨਾਮੁ ਮੁਰਾਰੀ ॥
49ਥਿਤਿ ਪਾਈ ਚੂਕੇ ਭ੍ਰਮ ਗਵਨ ॥
50ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥
51ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥
52ਕਲਾ ਧਾਰਿ ਜਿਨਿ ਸਗਲੀ ਮੋਹੀ ॥
53ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥
54ਅਪੁਨੀ ਕੀਮਤਿ ਆਪੇ ਪਾਏ ॥
55ਹਰਿ ਬਿਨੁ ਦੂਜਾ ਨਾਹੀ ਕੋਇ ॥
56ਸਰਬ ਨਿਰੰਤਰਿ ਏਕੋ ਸੋਇ ॥
57ਓਤਿ ਪੋਤਿ ਰਵਿਆ ਰੂਪ ਰੰਗ ॥
58ਭਏ ਪ੍ਰਗਾਸ ਸਾਧ ਕੈ ਸੰਗ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath