ਗੁਰੂ ਗ੍ਰੰਥ ਸਾਹਿਬ 289 · Raag Gauree · Guru Arjan Dev Ji
1ਜਨਮ ਜਨਮ ਕੇ ਕਿਲਬਿਖ ਜਾਹਿ ॥
2ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥
3ਸੁਨਤ ਕਹਤ ਰਹਤ ਗਤਿ ਪਾਵਹੁ ॥
4ਸਾਰ ਭੂਤ ਸਤਿ ਹਰਿ ਕੋ ਨਾਉ ॥
5ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥
6ਗੁਨ ਗਾਵਤ ਤੇਰੀ ਉਤਰਸਿ ਮੈਲੁ ॥
7ਬਿਨਸਿ ਜਾਇ ਹਉਮੈ ਬਿਖੁ ਫੈਲੁ ॥
8ਹੋਹਿ ਅਚਿੰਤੁ ਬਸੈ ਸੁਖ ਨਾਲਿ ॥
9ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥
10ਛਾਡਿ ਸਿਆਨਪ ਸਗਲੀ ਮਨਾ ॥
11ਸਾਧਸੰਗਿ ਪਾਵਹਿ ਸਚੁ ਧਨਾ ॥
12ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥
13ਈਹਾ ਸੁਖੁ ਦਰਗਹ ਜੈਕਾਰੁ ॥
14ਸਰਬ ਨਿਰੰਤਰਿ ਏਕੋ ਦੇਖੁ ॥
15ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥
16ਏਕੋ ਜਪਿ ਏਕੋ ਸਾਲਾਹਿ ॥
17ਏਕੁ ਸਿਮਰਿ ਏਕੋ ਮਨ ਆਹਿ ॥
18ਏਕਸ ਕੇ ਗੁਨ ਗਾਉ ਅਨੰਤ ॥
19ਮਨਿ ਤਨਿ ਜਾਪਿ ਏਕ ਭਗਵੰਤ ॥
20ਏਕੋ ਏਕੁ ਏਕੁ ਹਰਿ ਆਪਿ ॥
21ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥
22ਅਨਿਕ ਬਿਸਥਾਰ ਏਕ ਤੇ ਭਏ ॥
23ਏਕੁ ਅਰਾਧਿ ਪਰਾਛਤ ਗਏ ॥
24ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥
25ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥
26ਸਲੋਕੁ ॥
27ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥
28ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥੧॥
29ਅਸਟਪਦੀ ॥
30ਜਾਚਕ ਜਨੁ ਜਾਚੈ ਪ੍ਰਭ ਦਾਨੁ ॥
31ਕਰਿ ਕਿਰਪਾ ਦੇਵਹੁ ਹਰਿ ਨਾਮੁ ॥
32ਸਾਧ ਜਨਾ ਕੀ ਮਾਗਉ ਧੂਰਿ ॥
33ਪਾਰਬ੍ਰਹਮ ਮੇਰੀ ਸਰਧਾ ਪੂਰਿ ॥
34ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥
35ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥
36ਚਰਨ ਕਮਲ ਸਿਉ ਲਾਗੈ ਪ੍ਰੀਤਿ ॥
37ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥
38ਏਕ ਓਟ ਏਕੋ ਆਧਾਰੁ ॥
39ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥
40ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥
41ਹਰਿ ਰਸੁ ਪਾਵੈ ਬਿਰਲਾ ਕੋਇ ॥
42ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥
43ਪੂਰਨ ਪੁਰਖ ਨਹੀ ਡੋਲਾਨੇ ॥
44ਸੁਭਰ ਭਰੇ ਪ੍ਰੇਮ ਰਸ ਰੰਗਿ ॥
45ਉਪਜੈ ਚਾਉ ਸਾਧ ਕੈ ਸੰਗਿ ॥
46ਪਰੇ ਸਰਨਿ ਆਨ ਸਭ ਤਿਆਗਿ ॥
47ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥
48ਬਡਭਾਗੀ ਜਪਿਆ ਪ੍ਰਭੁ ਸੋਇ ॥
49ਨਾਨਕ ਨਾਮਿ ਰਤੇ ਸੁਖੁ ਹੋਇ ॥੨॥
50ਸੇਵਕ ਕੀ ਮਨਸਾ ਪੂਰੀ ਭਈ ॥
51ਸਤਿਗੁਰ ਤੇ ਨਿਰਮਲ ਮਤਿ ਲਈ ॥
52ਜਨ ਕਉ ਪ੍ਰਭੁ ਹੋਇਓ ਦਇਆਲੁ ॥
53ਸੇਵਕੁ ਕੀਨੋ ਸਦਾ ਨਿਹਾਲੁ ॥
54ਬੰਧਨ ਕਾਟਿ ਮੁਕਤਿ ਜਨੁ ਭਇਆ ॥
55ਜਨਮ ਮਰਨ ਦੂਖੁ ਭ੍ਰਮੁ ਗਇਆ ॥
56ਇਛ ਪੁਨੀ ਸਰਧਾ ਸਭ ਪੂਰੀ ॥
57ਰਵਿ ਰਹਿਆ ਸਦ ਸੰਗਿ ਹਜੂਰੀ ॥
58ਜਿਸ ਕਾ ਸਾ ਤਿਨਿ ਲੀਆ ਮਿਲਾਇ ॥
59ਨਾਨਕ ਭਗਤੀ ਨਾਮਿ ਸਮਾਇ ॥੩॥
60ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥
61ਸੋ ਕਿਉ ਬਿਸਰੈ ਜਿ ਕੀਆ ਜਾਨੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath