ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 28 · Siree Raag · Guru Amar Daas Ji

1ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥

2ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥

3ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥

4ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥

5ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥

6ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥

7ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥

8ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥

9ਸਿਰੀਰਾਗੁ ਮਹਲਾ ੩ ॥

10ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥

11ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥

12ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥

13ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥

14ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥

15ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥

16ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥

17ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥

18ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥

19ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥

20ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥

21ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥

22ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥

23ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥

24ਸਿਰੀਰਾਗੁ ਮਹਲਾ ੩ ॥

25ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥

26ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥

27ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥

28ਭਾਈ ਰੇ ਇਸੁ ਮਨ ਕਉ ਸਮਝਾਇ ॥

29ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥

30ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥

31ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥

32ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥

33ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥

34ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥

35ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥

36ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath