ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 290 · Raag Gauree · Guru Arjan Dev Ji

1ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥

2ਸੋ ਕਿਉ ਬਿਸਰੈ ਜਿ ਜੀਵਨ ਜੀਆ ॥

3ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥

4ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥

5ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥

6ਜਨਮ ਜਨਮ ਕਾ ਟੂਟਾ ਗਾਢੈ ॥

7ਗੁਰਿ ਪੂਰੈ ਤਤੁ ਇਹੈ ਬੁਝਾਇਆ ॥

8ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥

9ਸਾਜਨ ਸੰਤ ਕਰਹੁ ਇਹੁ ਕਾਮੁ ॥

10ਆਨ ਤਿਆਗਿ ਜਪਹੁ ਹਰਿ ਨਾਮੁ ॥

11ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥

12ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥

13ਭਗਤਿ ਭਾਇ ਤਰੀਐ ਸੰਸਾਰੁ ॥

14ਬਿਨੁ ਭਗਤੀ ਤਨੁ ਹੋਸੀ ਛਾਰੁ ॥

15ਸਰਬ ਕਲਿਆਣ ਸੂਖ ਨਿਧਿ ਨਾਮੁ ॥

16ਬੂਡਤ ਜਾਤ ਪਾਏ ਬਿਸ੍ਰਾਮੁ ॥

17ਸਗਲ ਦੂਖ ਕਾ ਹੋਵਤ ਨਾਸੁ ॥

18ਨਾਨਕ ਨਾਮੁ ਜਪਹੁ ਗੁਨਤਾਸੁ ॥੫॥

19ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥

20ਮਨ ਤਨ ਅੰਤਰਿ ਇਹੀ ਸੁਆਉ ॥

21ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥

22ਮਨੁ ਬਿਗਸੈ ਸਾਧ ਚਰਨ ਧੋਇ ॥

23ਭਗਤ ਜਨਾ ਕੈ ਮਨਿ ਤਨਿ ਰੰਗੁ ॥

24ਬਿਰਲਾ ਕੋਊ ਪਾਵੈ ਸੰਗੁ ॥

25ਏਕ ਬਸਤੁ ਦੀਜੈ ਕਰਿ ਮਇਆ ॥

26ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥

27ਤਾ ਕੀ ਉਪਮਾ ਕਹੀ ਨ ਜਾਇ ॥

28ਨਾਨਕ ਰਹਿਆ ਸਰਬ ਸਮਾਇ ॥੬॥

29ਪ੍ਰਭ ਬਖਸੰਦ ਦੀਨ ਦਇਆਲ ॥

30ਭਗਤਿ ਵਛਲ ਸਦਾ ਕਿਰਪਾਲ ॥

31ਅਨਾਥ ਨਾਥ ਗੋਬਿੰਦ ਗੁਪਾਲ ॥

32ਸਰਬ ਘਟਾ ਕਰਤ ਪ੍ਰਤਿਪਾਲ ॥

33ਆਦਿ ਪੁਰਖ ਕਾਰਣ ਕਰਤਾਰ ॥

34ਭਗਤ ਜਨਾ ਕੇ ਪ੍ਰਾਨ ਅਧਾਰ ॥

35ਜੋ ਜੋ ਜਪੈ ਸੁ ਹੋਇ ਪੁਨੀਤ ॥

36ਭਗਤਿ ਭਾਇ ਲਾਵੈ ਮਨ ਹੀਤ ॥

37ਹਮ ਨਿਰਗੁਨੀਆਰ ਨੀਚ ਅਜਾਨ ॥

38ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥

39ਸਰਬ ਬੈਕੁੰਠ ਮੁਕਤਿ ਮੋਖ ਪਾਏ ॥

40ਏਕ ਨਿਮਖ ਹਰਿ ਕੇ ਗੁਨ ਗਾਏ ॥

41ਅਨਿਕ ਰਾਜ ਭੋਗ ਬਡਿਆਈ ॥

42ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥

43ਬਹੁ ਭੋਜਨ ਕਾਪਰ ਸੰਗੀਤ ॥

44ਰਸਨਾ ਜਪਤੀ ਹਰਿ ਹਰਿ ਨੀਤ ॥

45ਭਲੀ ਸੁ ਕਰਨੀ ਸੋਭਾ ਧਨਵੰਤ ॥

46ਹਿਰਦੈ ਬਸੇ ਪੂਰਨ ਗੁਰ ਮੰਤ ॥

47ਸਾਧਸੰਗਿ ਪ੍ਰਭ ਦੇਹੁ ਨਿਵਾਸ ॥

48ਸਰਬ ਸੂਖ ਨਾਨਕ ਪਰਗਾਸ ॥੮॥੨੦॥

49ਸਲੋਕੁ ॥

50ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥

51ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥

52ਅਸਟਪਦੀ ॥

53ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥

54ਪਾਪ ਪੁੰਨ ਤਬ ਕਹ ਤੇ ਹੋਤਾ ॥

55ਜਬ ਧਾਰੀ ਆਪਨ ਸੁੰਨ ਸਮਾਧਿ ॥

56ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥

57ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥

58ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥

59ਜਬ ਆਪਨ ਆਪ ਆਪਿ ਪਾਰਬ੍ਰਹਮ ॥

60ਤਬ ਮੋਹ ਕਹਾ ਕਿਸੁ ਹੋਵਤ ਭਰਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath