ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 291 · Raag Gauree · Guru Arjan Dev Ji

1ਆਪਨ ਖੇਲੁ ਆਪਿ ਵਰਤੀਜਾ ॥

2ਨਾਨਕ ਕਰਨੈਹਾਰੁ ਨ ਦੂਜਾ ॥੧॥

3ਜਬ ਹੋਵਤ ਪ੍ਰਭ ਕੇਵਲ ਧਨੀ ॥

4ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥

5ਜਬ ਏਕਹਿ ਹਰਿ ਅਗਮ ਅਪਾਰ ॥

6ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥

7ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥

8ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥

9ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥

10ਤਬ ਕਵਨ ਨਿਡਰੁ ਕਵਨ ਕਤ ਡਰੈ ॥

11ਆਪਨ ਚਲਿਤ ਆਪਿ ਕਰਨੈਹਾਰ ॥

12ਨਾਨਕ ਠਾਕੁਰ ਅਗਮ ਅਪਾਰ ॥੨॥

13ਅਬਿਨਾਸੀ ਸੁਖ ਆਪਨ ਆਸਨ ॥

14ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥

15ਜਬ ਪੂਰਨ ਕਰਤਾ ਪ੍ਰਭੁ ਸੋਇ ॥

16ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥

17ਜਬ ਅਬਿਗਤ ਅਗੋਚਰ ਪ੍ਰਭ ਏਕਾ ॥

18ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥

19ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥

20ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥

21ਆਪਨ ਆਪ ਆਪ ਹੀ ਅਚਰਜਾ ॥

22ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥

23ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥

24ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥

25ਜਹ ਨਿਰੰਜਨ ਨਿਰੰਕਾਰ ਨਿਰਬਾਨ ॥

26ਤਹ ਕਉਨ ਕਉ ਮਾਨ ਕਉਨ ਅਭਿਮਾਨ ॥

27ਜਹ ਸਰੂਪ ਕੇਵਲ ਜਗਦੀਸ ॥

28ਤਹ ਛਲ ਛਿਦ੍ਰ ਲਗਤ ਕਹੁ ਕੀਸ ॥

29ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥

30ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥

31ਕਰਨ ਕਰਾਵਨ ਕਰਨੈਹਾਰੁ ॥

32ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥

33ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥

34ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥

35ਜਹ ਸਰਬ ਕਲਾ ਆਪਹਿ ਪਰਬੀਨ ॥

36ਤਹ ਬੇਦ ਕਤੇਬ ਕਹਾ ਕੋਊ ਚੀਨ ॥

37ਜਬ ਆਪਨ ਆਪੁ ਆਪਿ ਉਰਿ ਧਾਰੈ ॥

38ਤਉ ਸਗਨ ਅਪਸਗਨ ਕਹਾ ਬੀਚਾਰੈ ॥

39ਜਹ ਆਪਨ ਊਚ ਆਪਨ ਆਪਿ ਨੇਰਾ ॥

40ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥

41ਬਿਸਮਨ ਬਿਸਮ ਰਹੇ ਬਿਸਮਾਦ ॥

42ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥

43ਜਹ ਅਛਲ ਅਛੇਦ ਅਭੇਦ ਸਮਾਇਆ ॥

44ਊਹਾ ਕਿਸਹਿ ਬਿਆਪਤ ਮਾਇਆ ॥

45ਆਪਸ ਕਉ ਆਪਹਿ ਆਦੇਸੁ ॥

46ਤਿਹੁ ਗੁਣ ਕਾ ਨਾਹੀ ਪਰਵੇਸੁ ॥

47ਜਹ ਏਕਹਿ ਏਕ ਏਕ ਭਗਵੰਤਾ ॥

48ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥

49ਜਹ ਆਪਨ ਆਪੁ ਆਪਿ ਪਤੀਆਰਾ ॥

50ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥

51ਬਹੁ ਬੇਅੰਤ ਊਚ ਤੇ ਊਚਾ ॥

52ਨਾਨਕ ਆਪਸ ਕਉ ਆਪਹਿ ਪਹੂਚਾ ॥੬॥

53ਜਹ ਆਪਿ ਰਚਿਓ ਪਰਪੰਚੁ ਅਕਾਰੁ ॥

54ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥

55ਪਾਪੁ ਪੁੰਨੁ ਤਹ ਭਈ ਕਹਾਵਤ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath