ਗੁਰੂ ਗ੍ਰੰਥ ਸਾਹਿਬ 292 · Raag Gauree · Guru Arjan Dev Ji
1ਕੋਊ ਨਰਕ ਕੋਊ ਸੁਰਗ ਬੰਛਾਵਤ ॥
2ਆਲ ਜਾਲ ਮਾਇਆ ਜੰਜਾਲ ॥
3ਹਉਮੈ ਮੋਹ ਭਰਮ ਭੈ ਭਾਰ ॥
4ਦੂਖ ਸੂਖ ਮਾਨ ਅਪਮਾਨ ॥
5ਅਨਿਕ ਪ੍ਰਕਾਰ ਕੀਓ ਬਖੵਾਨ ॥
6ਆਪਨ ਖੇਲੁ ਆਪਿ ਕਰਿ ਦੇਖੈ ॥
7ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥
8ਜਹ ਅਬਿਗਤੁ ਭਗਤੁ ਤਹ ਆਪਿ ॥
9ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥
10ਦੁਹੂ ਪਾਖ ਕਾ ਆਪਹਿ ਧਨੀ ॥
11ਉਨ ਕੀ ਸੋਭਾ ਉਨਹੂ ਬਨੀ ॥
12ਆਪਹਿ ਕਉਤਕ ਕਰੈ ਅਨਦ ਚੋਜ ॥
13ਆਪਹਿ ਰਸ ਭੋਗਨ ਨਿਰਜੋਗ ॥
14ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥
15ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥
16ਬੇਸੁਮਾਰ ਅਥਾਹ ਅਗਨਤ ਅਤੋਲੈ ॥
17ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥
18ਸਲੋਕੁ ॥
19ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥
20ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥
21ਅਸਟਪਦੀ ॥
22ਆਪਿ ਕਥੈ ਆਪਿ ਸੁਨਨੈਹਾਰੁ ॥
23ਆਪਹਿ ਏਕੁ ਆਪਿ ਬਿਸਥਾਰੁ ॥
24ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥
25ਆਪਨੈ ਭਾਣੈ ਲਏ ਸਮਾਏ ॥
26ਤੁਮ ਤੇ ਭਿੰਨ ਨਹੀ ਕਿਛੁ ਹੋਇ ॥
27ਆਪਨ ਸੂਤਿ ਸਭੁ ਜਗਤੁ ਪਰੋਇ ॥
28ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥
29ਸਚੁ ਨਾਮੁ ਸੋਈ ਜਨੁ ਪਾਏ ॥
30ਸੋ ਸਮਦਰਸੀ ਤਤ ਕਾ ਬੇਤਾ ॥
31ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥
32ਜੀਅ ਜੰਤ੍ਰ ਸਭ ਤਾ ਕੈ ਹਾਥ ॥
33ਦੀਨ ਦਇਆਲ ਅਨਾਥ ਕੋ ਨਾਥੁ ॥
34ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥
35ਸੋ ਮੂਆ ਜਿਸੁ ਮਨਹੁ ਬਿਸਾਰੈ ॥
36ਤਿਸੁ ਤਜਿ ਅਵਰ ਕਹਾ ਕੋ ਜਾਇ ॥
37ਸਭ ਸਿਰਿ ਏਕੁ ਨਿਰੰਜਨ ਰਾਇ ॥
38ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥
39ਅੰਤਰਿ ਬਾਹਰਿ ਜਾਨਹੁ ਸਾਥਿ ॥
40ਗੁਨ ਨਿਧਾਨ ਬੇਅੰਤ ਅਪਾਰ ॥
41ਨਾਨਕ ਦਾਸ ਸਦਾ ਬਲਿਹਾਰ ॥੨॥
42ਪੂਰਨ ਪੂਰਿ ਰਹੇ ਦਇਆਲ ॥
43ਸਭ ਊਪਰਿ ਹੋਵਤ ਕਿਰਪਾਲ ॥
44ਅਪਨੇ ਕਰਤਬ ਜਾਨੈ ਆਪਿ ॥
45ਅੰਤਰਜਾਮੀ ਰਹਿਓ ਬਿਆਪਿ ॥
46ਪ੍ਰਤਿਪਾਲੈ ਜੀਅਨ ਬਹੁ ਭਾਤਿ ॥
47ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥
48ਜਿਸੁ ਭਾਵੈ ਤਿਸੁ ਲਏ ਮਿਲਾਇ ॥
49ਭਗਤਿ ਕਰਹਿ ਹਰਿ ਕੇ ਗੁਣ ਗਾਇ ॥
50ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥
51ਕਰਨਹਾਰੁ ਨਾਨਕ ਇਕੁ ਜਾਨਿਆ ॥੩॥
52ਜਨੁ ਲਾਗਾ ਹਰਿ ਏਕੈ ਨਾਇ ॥
53ਤਿਸ ਕੀ ਆਸ ਨ ਬਿਰਥੀ ਜਾਇ ॥
54ਸੇਵਕ ਕਉ ਸੇਵਾ ਬਨਿ ਆਈ ॥
55ਹੁਕਮੁ ਬੂਝਿ ਪਰਮ ਪਦੁ ਪਾਈ ॥
56ਇਸ ਤੇ ਊਪਰਿ ਨਹੀ ਬੀਚਾਰੁ ॥
57ਜਾ ਕੈ ਮਨਿ ਬਸਿਆ ਨਿਰੰਕਾਰੁ ॥
58ਬੰਧਨ ਤੋਰਿ ਭਏ ਨਿਰਵੈਰ ॥
59ਅਨਦਿਨੁ ਪੂਜਹਿ ਗੁਰ ਕੇ ਪੈਰ ॥
60ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath