ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 293 · Raag Gauree · Guru Arjan Dev Ji

1ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥

2ਸਾਧਸੰਗਿ ਮਿਲਿ ਕਰਹੁ ਅਨੰਦ ॥

3ਗੁਨ ਗਾਵਹੁ ਪ੍ਰਭ ਪਰਮਾਨੰਦ ॥

4ਰਾਮ ਨਾਮ ਤਤੁ ਕਰਹੁ ਬੀਚਾਰੁ ॥

5ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥

6ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥

7ਪ੍ਰਾਨ ਤਰਨ ਕਾ ਇਹੈ ਸੁਆਉ ॥

8ਆਠ ਪਹਰ ਪ੍ਰਭ ਪੇਖਹੁ ਨੇਰਾ ॥

9ਮਿਟੈ ਅਗਿਆਨੁ ਬਿਨਸੈ ਅੰਧੇਰਾ ॥

10ਸੁਨਿ ਉਪਦੇਸੁ ਹਿਰਦੈ ਬਸਾਵਹੁ ॥

11ਮਨ ਇਛੇ ਨਾਨਕ ਫਲ ਪਾਵਹੁ ॥੫॥

12ਹਲਤੁ ਪਲਤੁ ਦੁਇ ਲੇਹੁ ਸਵਾਰਿ ॥

13ਰਾਮ ਨਾਮੁ ਅੰਤਰਿ ਉਰਿ ਧਾਰਿ ॥

14ਪੂਰੇ ਗੁਰ ਕੀ ਪੂਰੀ ਦੀਖਿਆ ॥

15ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥

16ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥

17ਦੂਖੁ ਦਰਦੁ ਮਨ ਤੇ ਭਉ ਜਾਇ ॥

18ਸਚੁ ਵਾਪਾਰੁ ਕਰਹੁ ਵਾਪਾਰੀ ॥

19ਦਰਗਹ ਨਿਬਹੈ ਖੇਪ ਤੁਮਾਰੀ ॥

20ਏਕਾ ਟੇਕ ਰਖਹੁ ਮਨ ਮਾਹਿ ॥

21ਨਾਨਕ ਬਹੁਰਿ ਨ ਆਵਹਿ ਜਾਹਿ ॥੬॥

22ਤਿਸ ਤੇ ਦੂਰਿ ਕਹਾ ਕੋ ਜਾਇ ॥

23ਉਬਰੈ ਰਾਖਨਹਾਰੁ ਧਿਆਇ ॥

24ਨਿਰਭਉ ਜਪੈ ਸਗਲ ਭਉ ਮਿਟੈ ॥

25ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥

26ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥

27ਨਾਮੁ ਜਪਤ ਮਨਿ ਹੋਵਤ ਸੂਖ ॥

28ਚਿੰਤਾ ਜਾਇ ਮਿਟੈ ਅਹੰਕਾਰੁ ॥

29ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥

30ਸਿਰ ਊਪਰਿ ਠਾਢਾ ਗੁਰੁ ਸੂਰਾ ॥

31ਨਾਨਕ ਤਾ ਕੇ ਕਾਰਜ ਪੂਰਾ ॥੭॥

32ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥

33ਦਰਸਨੁ ਪੇਖਤ ਉਧਰਤ ਸ੍ਰਿਸਟਿ ॥

34ਚਰਨ ਕਮਲ ਜਾ ਕੇ ਅਨੂਪ ॥

35ਸਫਲ ਦਰਸਨੁ ਸੁੰਦਰ ਹਰਿ ਰੂਪ ॥

36ਧੰਨੁ ਸੇਵਾ ਸੇਵਕੁ ਪਰਵਾਨੁ ॥

37ਅੰਤਰਜਾਮੀ ਪੁਰਖੁ ਪ੍ਰਧਾਨੁ ॥

38ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥

39ਤਾ ਕੈ ਨਿਕਟਿ ਨ ਆਵਤ ਕਾਲੁ ॥

40ਅਮਰ ਭਏ ਅਮਰਾ ਪਦੁ ਪਾਇਆ ॥

41ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥

42ਸਲੋਕੁ ॥

43ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥

44ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥

45ਅਸਟਪਦੀ ॥

46ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥

47ਨਾਮੁ ਪ੍ਰਭੂ ਕਾ ਲਾਗਾ ਮੀਠਾ ॥

48ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥

49ਅਨਿਕ ਰੰਗ ਨਾਨਾ ਦ੍ਰਿਸਟਾਹਿ ॥

50ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥

51ਦੇਹੀ ਮਹਿ ਇਸ ਕਾ ਬਿਸ੍ਰਾਮੁ ॥

52ਸੁੰਨ ਸਮਾਧਿ ਅਨਹਤ ਤਹ ਨਾਦ ॥

53ਕਹਨੁ ਨ ਜਾਈ ਅਚਰਜ ਬਿਸਮਾਦ ॥

54ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥

55ਨਾਨਕ ਤਿਸੁ ਜਨ ਸੋਝੀ ਪਾਏ ॥੧॥

56ਸੋ ਅੰਤਰਿ ਸੋ ਬਾਹਰਿ ਅਨੰਤ ॥

57ਘਟਿ ਘਟਿ ਬਿਆਪਿ ਰਹਿਆ ਭਗਵੰਤ ॥

58ਧਰਨਿ ਮਾਹਿ ਆਕਾਸ ਪਇਆਲ ॥

59ਸਰਬ ਲੋਕ ਪੂਰਨ ਪ੍ਰਤਿਪਾਲ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath