ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 294 · Raag Gauree · Guru Arjan Dev Ji

1ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥

2ਜੈਸੀ ਆਗਿਆ ਤੈਸਾ ਕਰਮੁ ॥

3ਪਉਣ ਪਾਣੀ ਬੈਸੰਤਰ ਮਾਹਿ ॥

4ਚਾਰਿ ਕੁੰਟ ਦਹ ਦਿਸੇ ਸਮਾਹਿ ॥

5ਤਿਸ ਤੇ ਭਿੰਨ ਨਹੀ ਕੋ ਠਾਉ ॥

6ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥

7ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥

8ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥

9ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥

10ਆਪਿ ਅਡੋਲੁ ਨ ਕਬਹੂ ਡੋਲੈ ॥

11ਸਰਬ ਕਲਾ ਕਰਿ ਖੇਲੈ ਖੇਲ ॥

12ਮੋਲਿ ਨ ਪਾਈਐ ਗੁਣਹ ਅਮੋਲ ॥

13ਸਰਬ ਜੋਤਿ ਮਹਿ ਜਾ ਕੀ ਜੋਤਿ ॥

14ਧਾਰਿ ਰਹਿਓ ਸੁਆਮੀ ਓਤਿ ਪੋਤਿ ॥

15ਗੁਰ ਪਰਸਾਦਿ ਭਰਮ ਕਾ ਨਾਸੁ ॥

16ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥

17ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥

18ਸੰਤ ਜਨਾ ਕੈ ਹਿਰਦੈ ਸਭਿ ਧਰਮ ॥

19ਸੰਤ ਜਨਾ ਸੁਨਹਿ ਸੁਭ ਬਚਨ ॥

20ਸਰਬ ਬਿਆਪੀ ਰਾਮ ਸੰਗਿ ਰਚਨ ॥

21ਜਿਨਿ ਜਾਤਾ ਤਿਸ ਕੀ ਇਹ ਰਹਤ ॥

22ਸਤਿ ਬਚਨ ਸਾਧੂ ਸਭਿ ਕਹਤ ॥

23ਜੋ ਜੋ ਹੋਇ ਸੋਈ ਸੁਖੁ ਮਾਨੈ ॥

24ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥

25ਅੰਤਰਿ ਬਸੇ ਬਾਹਰਿ ਭੀ ਓਹੀ ॥

26ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥

27ਆਪਿ ਸਤਿ ਕੀਆ ਸਭੁ ਸਤਿ ॥

28ਤਿਸੁ ਪ੍ਰਭ ਤੇ ਸਗਲੀ ਉਤਪਤਿ ॥

29ਤਿਸੁ ਭਾਵੈ ਤਾ ਕਰੇ ਬਿਸਥਾਰੁ ॥

30ਤਿਸੁ ਭਾਵੈ ਤਾ ਏਕੰਕਾਰੁ ॥

31ਅਨਿਕ ਕਲਾ ਲਖੀ ਨਹ ਜਾਇ ॥

32ਜਿਸੁ ਭਾਵੈ ਤਿਸੁ ਲਏ ਮਿਲਾਇ ॥

33ਕਵਨ ਨਿਕਟਿ ਕਵਨ ਕਹੀਐ ਦੂਰਿ ॥

34ਆਪੇ ਆਪਿ ਆਪ ਭਰਪੂਰਿ ॥

35ਅੰਤਰਗਤਿ ਜਿਸੁ ਆਪਿ ਜਨਾਏ ॥

36ਨਾਨਕ ਤਿਸੁ ਜਨ ਆਪਿ ਬੁਝਾਏ ॥੫॥

37ਸਰਬ ਭੂਤ ਆਪਿ ਵਰਤਾਰਾ ॥

38ਸਰਬ ਨੈਨ ਆਪਿ ਪੇਖਨਹਾਰਾ ॥

39ਸਗਲ ਸਮਗ੍ਰੀ ਜਾ ਕਾ ਤਨਾ ॥

40ਆਪਨ ਜਸੁ ਆਪ ਹੀ ਸੁਨਾ ॥

41ਆਵਨ ਜਾਨੁ ਇਕੁ ਖੇਲੁ ਬਨਾਇਆ ॥

42ਆਗਿਆਕਾਰੀ ਕੀਨੀ ਮਾਇਆ ॥

43ਸਭ ਕੈ ਮਧਿ ਅਲਿਪਤੋ ਰਹੈ ॥

44ਜੋ ਕਿਛੁ ਕਹਣਾ ਸੁ ਆਪੇ ਕਹੈ ॥

45ਆਗਿਆ ਆਵੈ ਆਗਿਆ ਜਾਇ ॥

46ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥

47ਇਸ ਤੇ ਹੋਇ ਸੁ ਨਾਹੀ ਬੁਰਾ ॥

48ਓਰੈ ਕਹਹੁ ਕਿਨੈ ਕਛੁ ਕਰਾ ॥

49ਆਪਿ ਭਲਾ ਕਰਤੂਤਿ ਅਤਿ ਨੀਕੀ ॥

50ਆਪੇ ਜਾਨੈ ਅਪਨੇ ਜੀ ਕੀ ॥

51ਆਪਿ ਸਾਚੁ ਧਾਰੀ ਸਭ ਸਾਚੁ ॥

52ਓਤਿ ਪੋਤਿ ਆਪਨ ਸੰਗਿ ਰਾਚੁ ॥

53ਤਾ ਕੀ ਗਤਿ ਮਿਤਿ ਕਹੀ ਨ ਜਾਇ ॥

54ਦੂਸਰ ਹੋਇ ਤ ਸੋਝੀ ਪਾਇ ॥

55ਤਿਸ ਕਾ ਕੀਆ ਸਭੁ ਪਰਵਾਨੁ ॥

56ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥

57ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥

58ਆਪਿ ਮਿਲਾਇ ਲਏ ਪ੍ਰਭੁ ਸੋਇ ॥

59ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥

60ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥

61ਧੰਨੁ ਧੰਨੁ ਧੰਨੁ ਜਨੁ ਆਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath