ਗੁਰੂ ਗ੍ਰੰਥ ਸਾਹਿਬ 295 · Raag Gauree · Guru Arjan Dev Ji
1ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥
2ਜਨ ਆਵਨ ਕਾ ਇਹੈ ਸੁਆਉ ॥
3ਜਨ ਕੈ ਸੰਗਿ ਚਿਤਿ ਆਵੈ ਨਾਉ ॥
4ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥
5ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥
6ਸਲੋਕੁ ॥
7ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥
8ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥
9ਅਸਟਪਦੀ ॥
10ਪੂਰੇ ਗੁਰ ਕਾ ਸੁਨਿ ਉਪਦੇਸੁ ॥
11ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥
12ਸਾਸਿ ਸਾਸਿ ਸਿਮਰਹੁ ਗੋਬਿੰਦ ॥
13ਮਨ ਅੰਤਰ ਕੀ ਉਤਰੈ ਚਿੰਦ ॥
14ਆਸ ਅਨਿਤ ਤਿਆਗਹੁ ਤਰੰਗ ॥
15ਸੰਤ ਜਨਾ ਕੀ ਧੂਰਿ ਮਨ ਮੰਗ ॥
16ਆਪੁ ਛੋਡਿ ਬੇਨਤੀ ਕਰਹੁ ॥
17ਸਾਧਸੰਗਿ ਅਗਨਿ ਸਾਗਰੁ ਤਰਹੁ ॥
18ਹਰਿ ਧਨ ਕੇ ਭਰਿ ਲੇਹੁ ਭੰਡਾਰ ॥
19ਨਾਨਕ ਗੁਰ ਪੂਰੇ ਨਮਸਕਾਰ ॥੧॥
20ਖੇਮ ਕੁਸਲ ਸਹਜ ਆਨੰਦ ॥
21ਸਾਧਸੰਗਿ ਭਜੁ ਪਰਮਾਨੰਦ ॥
22ਨਰਕ ਨਿਵਾਰਿ ਉਧਾਰਹੁ ਜੀਉ ॥
23ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥
24ਚਿਤਿ ਚਿਤਵਹੁ ਨਾਰਾਇਣ ਏਕ ॥
25ਏਕ ਰੂਪ ਜਾ ਕੇ ਰੰਗ ਅਨੇਕ ॥
26ਗੋਪਾਲ ਦਾਮੋਦਰ ਦੀਨ ਦਇਆਲ ॥
27ਦੁਖ ਭੰਜਨ ਪੂਰਨ ਕਿਰਪਾਲ ॥
28ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥
29ਨਾਨਕ ਜੀਅ ਕਾ ਇਹੈ ਅਧਾਰ ॥੨॥
30ਉਤਮ ਸਲੋਕ ਸਾਧ ਕੇ ਬਚਨ ॥
31ਅਮੁਲੀਕ ਲਾਲ ਏਹਿ ਰਤਨ ॥
32ਸੁਨਤ ਕਮਾਵਤ ਹੋਤ ਉਧਾਰ ॥
33ਆਪਿ ਤਰੈ ਲੋਕਹ ਨਿਸਤਾਰ ॥
34ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥
35ਜਾ ਕੈ ਮਨਿ ਲਾਗਾ ਹਰਿ ਰੰਗੁ ॥
36ਜੈ ਜੈ ਸਬਦੁ ਅਨਾਹਦੁ ਵਾਜੈ ॥
37ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥
38ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥
39ਨਾਨਕ ਉਧਰੇ ਤਿਨ ਕੈ ਸਾਥੇ ॥੩॥
40ਸਰਨਿ ਜੋਗੁ ਸੁਨਿ ਸਰਨੀ ਆਏ ॥
41ਕਰਿ ਕਿਰਪਾ ਪ੍ਰਭ ਆਪ ਮਿਲਾਏ ॥
42ਮਿਟਿ ਗਏ ਬੈਰ ਭਏ ਸਭ ਰੇਨ ॥
43ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥
44ਸੁਪ੍ਰਸੰਨ ਭਏ ਗੁਰਦੇਵ ॥
45ਪੂਰਨ ਹੋਈ ਸੇਵਕ ਕੀ ਸੇਵ ॥
46ਆਲ ਜੰਜਾਲ ਬਿਕਾਰ ਤੇ ਰਹਤੇ ॥
47ਰਾਮ ਨਾਮ ਸੁਨਿ ਰਸਨਾ ਕਹਤੇ ॥
48ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥
49ਨਾਨਕ ਨਿਬਹੀ ਖੇਪ ਹਮਾਰੀ ॥੪॥
50ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥
51ਸਾਵਧਾਨ ਏਕਾਗਰ ਚੀਤ ॥
52ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥
53ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥
54ਸਰਬ ਇਛਾ ਤਾ ਕੀ ਪੂਰਨ ਹੋਇ ॥
55ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥
56ਸਭ ਤੇ ਊਚ ਪਾਏ ਅਸਥਾਨੁ ॥
57ਬਹੁਰਿ ਨ ਹੋਵੈ ਆਵਨ ਜਾਨੁ ॥
58ਹਰਿ ਧਨੁ ਖਾਟਿ ਚਲੈ ਜਨੁ ਸੋਇ ॥
59ਨਾਨਕ ਜਿਸਹਿ ਪਰਾਪਤਿ ਹੋਇ ॥੫॥
60ਖੇਮ ਸਾਂਤਿ ਰਿਧਿ ਨਵ ਨਿਧਿ ॥
61ਬੁਧਿ ਗਿਆਨੁ ਸਰਬ ਤਹ ਸਿਧਿ ॥
62ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath