ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 296 · Raag Gauree · Guru Arjan Dev Ji

1ਗਿਆਨੁ ਸ੍ਰੇਸਟ ਊਤਮ ਇਸਨਾਨੁ ॥

2ਚਾਰਿ ਪਦਾਰਥ ਕਮਲ ਪ੍ਰਗਾਸ ॥

3ਸਭ ਕੈ ਮਧਿ ਸਗਲ ਤੇ ਉਦਾਸ ॥

4ਸੁੰਦਰੁ ਚਤੁਰੁ ਤਤ ਕਾ ਬੇਤਾ ॥

5ਸਮਦਰਸੀ ਏਕ ਦ੍ਰਿਸਟੇਤਾ ॥

6ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥

7ਇਹੁ ਨਿਧਾਨੁ ਜਪੈ ਮਨਿ ਕੋਇ ॥

8ਸਭ ਜੁਗ ਮਹਿ ਤਾ ਕੀ ਗਤਿ ਹੋਇ ॥

9ਗੁਣ ਗੋਬਿੰਦ ਨਾਮ ਧੁਨਿ ਬਾਣੀ ॥

10ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥

11ਸਗਲ ਮਤਾਂਤ ਕੇਵਲ ਹਰਿ ਨਾਮ ॥

12ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥

13ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥

14ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥

15ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥

16ਸਾਧ ਸਰਣਿ ਨਾਨਕ ਤੇ ਆਏ ॥੭॥

17ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥

18ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥

19ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥

20ਦੁਲਭ ਦੇਹ ਤਤਕਾਲ ਉਧਾਰੈ ॥

21ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥

22ਏਕੁ ਨਾਮੁ ਮਨ ਮਾਹਿ ਸਮਾਨੀ ॥

23ਦੂਖ ਰੋਗ ਬਿਨਸੇ ਭੈ ਭਰਮ ॥

24ਸਾਧ ਨਾਮ ਨਿਰਮਲ ਤਾ ਕੇ ਕਰਮ ॥

25ਸਭ ਤੇ ਊਚ ਤਾ ਕੀ ਸੋਭਾ ਬਨੀ ॥

26ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥

27ਥਿਤੀ ਗਉੜੀ ਮਹਲਾ ੫ ॥

28ਸਲੋਕੁ ॥

29ੴ ਸਤਿਗੁਰ ਪ੍ਰਸਾਦਿ ॥

30ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥

31ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥

32ਪਉੜੀ ॥

33ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥

34ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥

35ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥

36ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥

37ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥

38ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥

39ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥

40ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥

41ਗੋਬਿੰਦ ਜਸੁ ਗਾਈਐ ਹਰਿ ਨੀਤ ॥

42ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥

43ਸਲੋਕੁ ॥

44ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥

45ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥

46ਪਉੜੀ ॥

47ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥

48ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥

49ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥

50ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath