ਗੁਰੂ ਗ੍ਰੰਥ ਸਾਹਿਬ 297 · Raag Gauree · Guru Arjan Dev Ji
1ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥
2ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥
3ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥
4ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥
5ਸਲੋਕੁ ॥
6ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥
7ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥
8ਪਉੜੀ ॥
9ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥
10ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥
11ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥
12ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥
13ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥
14ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ ॥
15ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥
16ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥
17ਸਲੋਕੁ ॥
18ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥
19ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥
20ਪਉੜੀ ॥
21ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥
22ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥
23ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥
24ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ ॥
25ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥
26ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥
27ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥
28ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥
29ਸਲੋਕੁ ॥
30ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥
31ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥
32ਪਉੜੀ ॥
33ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥
34ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥
35ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥
36ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥
37ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥
38ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥
39ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥
40ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥
41ਸਲੋਕੁ ॥
42ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥
43ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥
44ਪਉੜੀ ॥
45ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath