ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 29 · Siree Raag · Guru Amar Daas Ji

1ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥

2ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥

3ਸਿਰੀਰਾਗੁ ਮਹਲਾ ੩ ॥

4ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥

5ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥

6ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥

7ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥

8ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥

9ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥

10ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥

11ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥

12ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥

13ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥

14ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥

15ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥

16ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥

17ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥

18ਸ੍ਰੀਰਾਗੁ ਮਹਲਾ ੩ ॥

19ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥

20ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥

21ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥

22ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥

23ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥

24ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥

25ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥

26ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥

27ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥

28ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥

29ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥

30ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥

31ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥

32ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥

33ਸਿਰੀਰਾਗੁ ਮਹਲਾ ੩ ॥

34ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥

35ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥

36ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥

37ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath