ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 2 · Jap · Guru Nanak Dev Ji

1ਗਾਵੈ ਕੋ ਵੇਖੈ ਹਾਦਰਾ ਹਦੂਰਿ ॥

2ਕਥਨਾ ਕਥੀ ਨ ਆਵੈ ਤੋਟਿ ॥

3ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥

4ਦੇਦਾ ਦੇ ਲੈਦੇ ਥਕਿ ਪਾਹਿ ॥

5ਜੁਗਾ ਜੁਗੰਤਰਿ ਖਾਹੀ ਖਾਹਿ ॥

6ਹੁਕਮੀ ਹੁਕਮੁ ਚਲਾਏ ਰਾਹੁ ॥

7ਨਾਨਕ ਵਿਗਸੈ ਵੇਪਰਵਾਹੁ ॥੩॥

8ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥

9ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥

10ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥

11ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥

12ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥

13ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥

14ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥

15ਥਾਪਿਆ ਨ ਜਾਇ ਕੀਤਾ ਨ ਹੋਇ ॥

16ਆਪੇ ਆਪਿ ਨਿਰੰਜਨੁ ਸੋਇ ॥

17ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥

18ਨਾਨਕ ਗਾਵੀਐ ਗੁਣੀ ਨਿਧਾਨੁ ॥

19ਗਾਵੀਐ ਸੁਣੀਐ ਮਨਿ ਰਖੀਐ ਭਾਉ ॥

20ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥

21ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥

22ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥

23ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥

24ਗੁਰਾ ਇਕ ਦੇਹਿ ਬੁਝਾਈ ॥

25ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

26ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥

27ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥

28ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥

29ਗੁਰਾ ਇਕ ਦੇਹਿ ਬੁਝਾਈ ॥

30ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥

31ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥

32ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥

33ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥

34ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥

35ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥

36ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥

37ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥

38ਸੁਣਿਐ ਸਿਧ ਪੀਰ ਸੁਰਿ ਨਾਥ ॥

39ਸੁਣਿਐ ਧਰਤਿ ਧਵਲ ਆਕਾਸ ॥

40ਸੁਣਿਐ ਦੀਪ ਲੋਅ ਪਾਤਾਲ ॥

41ਸੁਣਿਐ ਪੋਹਿ ਨ ਸਕੈ ਕਾਲੁ ॥

42ਨਾਨਕ ਭਗਤਾ ਸਦਾ ਵਿਗਾਸੁ ॥

43ਸੁਣਿਐ ਦੂਖ ਪਾਪ ਕਾ ਨਾਸੁ ॥੮॥

44ਸੁਣਿਐ ਈਸਰੁ ਬਰਮਾ ਇੰਦੁ ॥

45ਸੁਣਿਐ ਮੁਖਿ ਸਾਲਾਹਣ ਮੰਦੁ ॥

46ਸੁਣਿਐ ਜੋਗ ਜੁਗਤਿ ਤਨਿ ਭੇਦ ॥

47ਸੁਣਿਐ ਸਾਸਤ ਸਿਮ੍ਰਿਤਿ ਵੇਦ ॥

48ਨਾਨਕ ਭਗਤਾ ਸਦਾ ਵਿਗਾਸੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath