ਗੁਰੂ ਗ੍ਰੰਥ ਸਾਹਿਬ 300 · Raag Gauree · Guru Arjan Dev Ji
1ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥
2ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥
3ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥
4ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥
5ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥
6ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥
7ਸਲੋਕੁ ॥
8ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥
9ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥
10ਪਉੜੀ ॥
11ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥
12ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥
13ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥
14ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥
15ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥
16ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥
17ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥
18ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥
19ਸਲੋਕੁ ॥
20ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥
21ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥
22ਪਉੜੀ ॥
23ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥
24ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥
25ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥
26ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥
27ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥
28ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥
29ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥
30ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥
31ਗਉੜੀ ਕੀ ਵਾਰ ਮਹਲਾ ੪ ॥
32ੴ ਸਤਿਗੁਰ ਪ੍ਰਸਾਦਿ ॥
33ਸਲੋਕ ਮਃ ੪ ॥
34ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥
35ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥
36ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥
37ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥
38ਮਃ ੪ ॥
39ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥
40ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥
41ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath