ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 301 · Raag Gauree · Guru Raam Daas Ji

1ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥

2ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥

3ਪਉੜੀ ॥

4ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥

5ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥

6ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥

7ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥

8ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥

9ਸਲੋਕ ਮਃ ੪ ॥

10ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥

11ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥

12ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥

13ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥

14ਮਃ ੪ ॥

15ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥

16ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥੨॥

17ਪਉੜੀ ॥

18ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥

19ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥

20ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥

21ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥

22ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥

23ਸਲੋਕ ਮਃ ੪ ॥

24ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥

25ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥

26ਮਃ ੪ ॥

27ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥

28ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥

29ਪਉੜੀ ॥

30ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥

31ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥

32ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥

33ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥

34ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥

35ਸਲੋਕ ਮਃ ੪ ॥

36ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥

37ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥

38ਮਃ ੪ ॥

39ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥

40ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥

41ਪਉੜੀ ॥

42ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥

43ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥

44ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥

45ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath