ਗੁਰੂ ਗ੍ਰੰਥ ਸਾਹਿਬ 302 · Raag Gauree · Guru Raam Daas Ji
1ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥
2ਸਲੋਕ ਮਃ ੪ ॥
3ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
4ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥
5ਮਃ ੪ ॥
6ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥
7ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥
8ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥
9ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥
10ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥
11ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥
12ਪਉੜੀ ॥
13ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥
14ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥
15ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥
16ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥
17ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥
18ਸਲੋਕ ਮਃ ੪ ॥
19ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥
20ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥
21ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥
22ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥
23ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥
24ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥
25ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥
26ਮਃ ੪ ॥
27ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥
28ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥
29ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥
30ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥
31ਪਉੜੀ ॥
32ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥
33ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥
34ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥
35ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥
36ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥
37ਸਲੋਕ ਮਃ ੪ ॥
38ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥
39ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥
40ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥
41ਇਕਨੑਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath