ਗੁਰੂ ਗ੍ਰੰਥ ਸਾਹਿਬ 303 · Raag Gauree · Guru Raam Daas Ji
1ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥
2ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥
3ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥
4ਮਃ ੪ ॥
5ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥
6ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥
7ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥
8ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥
9ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥
10ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥
11ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥
12ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥
13ਪਉੜੀ ॥
14ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥
15ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥
16ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥
17ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥
18ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥
19ਸਲੋਕ ਮਃ ੪ ॥
20ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥
21ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥
22ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥
23ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥
24ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥
25ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥
26ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥
27ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥
28ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥
29ਮਃ ੪ ॥
30ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥
31ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥
32ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥
33ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥
34ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath